08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮੇਹਰ ਚੰਦ ਪੋਲਟੈਕਨਿਕ ਕਾਲਜ ਵਿਖੇ ਬਣੇਗਾ ਮਾਨਸਿਕ ਤੰਦਰੁਸਤੀ ਕੇਂਦਰ-ਡਾ. ਜਗਰੂਪ ਸਿੰਘ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਜਲੰਧਰ, 23 ਮਈ (ਜਸਪਾਲ ਸਿੰਘ)-ਮੇਹਰ ਚੰਦ ਪੋਲੀਟੈਕਨਿਕ ਦੇ ਪਿ੍ੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਨਵੇਂ ਅਕਾਦਮਿਕ ਸੈਸ਼ਨ ਤੋਂ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ ਵਿਦਿਆਰਥੀਆਂ ਲਈ ਮਾਨਸਿਕ ਤੰਦਰੁਸਤੀ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸਦਾ ਨਿਰੋਲ ਮਕਸਦ ਤਕਨੀਕੀ ਸੰਸਥਾਨਾਂ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਮਾਨਸਿਕ ਪ੍ਰੇਸ਼ਾਨੀਆਂ ਨੂੰ ਹੱਲ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਚ ਵਿਦਿਆਰਥੀਆਂ ਨੂੰ ਯੋਗ, ਮੈਡੀਟੇਸ਼ਨ (ਧਿਆਨ ਲਗਾਉਣਾ), ਮਾਨਸਿਕ ਕੌਂਸਲਿੰਗ ਕਰਵਾਈ ਜਾਵੇਗੀ ਤੇ ਨਾਲ ਨਾਲ ਨਿਰੋਗ ਅਤੇ ਦਵਾ ਰਹਿਤ ਜਿਊਣ ਲਈ ਉਤਸ਼ਾਹਿਤ ਕੀਤਾ ਜਾਵੇਗਾ | ਇਸ ਸੰਬੰਧੀ ਵਿਸ਼ੇਸ਼ ਮੈਂਟਲ ਵੈਲਨੈਸ ਰੂਮ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ ਯੋਗਾ ਟਰੇਨਰ ਅਤੇ ਮੈਂਟਲ ਕਾਂਊਾਸਲਰ ਵਿਦਿਆਰਥੀਆਂ ਦੇ ਰੂਬਰੂ ਹੋਣਗੇ | ਪਿ੍ੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਕਾਲਜ ਵਿਚ ਐਡਮਿਸ਼ਨ ਜ਼ੋਰਾਂ 'ਤੇ ਹੈ ਤੇ ਵਿਦਿਆਰਥੀ ਭਾਰੀ ਗਿਣਤੀ ਵਿਚ ਰਿਪੋਰਟ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਜੱਟ ਸਿੱਖ ਕੌਂਸਲ ਵਲੋਂ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ <br/> ਅਗਲੀ ਖ਼ਬਰ 29ਵੀਂ ਨੈਸ਼ਨਲ ਸੀਨੀਅਰ ਫੈਡਰੇਸ਼ਨ ਕੱਪ 2026-ਜਲੰਧਰ ਦੇ ਗੁਰਿੰਦਰਵੀਰ ਸਿੰਘ ਨੇ 10.09 ਸੈਕਿੰਡ ਨਾਲ ਰਚਿਆ ਇਤਿਹਾਸ ਕਾਮ...
Ad Position 24