04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੁਖਮਿੰਦਰ ਸਿੰਘ ਰਾਜਪਾਲ ਦੇ ਗ੍ਰਹਿ ਵਿਖੇ ਸਿੱਖ ਚਿੰਤਕਾਂ ਅਤੇ ਸਿੰਘ ਸਭਾਵਾਂ ਨਾਲ ਕੀਤੀ ਵਿਚਾਰ-ਚਰਚਾ <br/>

Ad Position 21
No active advertisement
ਅਜੀਤ ਡੈਸਕ 25-05-2026
ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਆਪਣੇ ਜਲੰਧਰ ਦੌਰੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਿੱਖ ਚਿੰਤਕਾਂ ਅਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਕੀਤੀ | ਸ. ਰਾਜਪਾਲ ਨੇ ਦੱਸਿਆ ਕਿ ਇਸ ਮੌਕੇ ਖ਼ਾਸ ਕਰਕੇ ਪਿੱਛਲੇ ਦਿਨੀਂ ਰਾਜਾ ਗਾਰਡਨ ਨਹਿਰ ਕੋਲ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਚੁੱਕਿਆ ਗਿਆ | ਉਨ੍ਹਾਂ ਵਲੋਂ ਇਸ ਗੱਲ 'ਤੇ ਆਵਾਜ਼ ਬੁਲੰਦ ਕੀਤੀ ਗਈ ਕਿ ਪੁਲਿਸ ਵਲੋਂ ਘਟਨਾ ਦੀ ਸੂਚਨਾ ਦੇਣ ਵਾਲੇ ਤਿੰਨ ਨੌਜਵਾਨਾਂ 'ਤੇ ਤਸ਼ੱਦਦ ਕੀਤਾ ਗਿਆ, ਭਾਵੇਂ ਉਨ੍ਹਾਂ ਨੂੰ ਬਾਅਦ 'ਚ ਛੱਡ ਦਿੱਤਾ ਗਿਆ, ਪਰ ਪੁਲਿਸ ਹਾਲੇ ਤੱਕ ਅਸਲ ਦੋਸ਼ੀਆਂ ਤੱਕ ਨਹੀਂ ਪਹੁੰਚ ਸਕੀ ਅਤੇ ਉਹ ਕਾਨੂੰਨ ਦੀ ਗਰਿਫ਼ਤ ਤੋਂ ਬਾਹਰ ਹਨ | ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਹਰ ਸਿੱਖ ਦੀ ਅਗਵਾਈ ਕਰੇਗਾ ਅਤੇ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਏਕਤਾ, ਚੜ੍ਹਦੀਕਲਾ ਅਤੇ ਪੰਥਕ ਸੋਚ ਨਾਲ ਅੱਗੇ ਵਧਣ ਦੀ | ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ ਰਾਜਪਾਲ, ਨਿਰਵੈਰ ਸਿੰਘ ਸਾਜਨ, ਕੁਲਜੀਤ ਸਿੰਘ ਚਾਵਲਾ, ਗੁਰਜੋਤ ਸਿੰਘ, ਜਪਨਜੋਤ ਸਿੰਘ, ਜਤਿੰਦਰ ਕੌਰ, ਸਤਵਿੰਦਰ ਕੌਰ, ਲੱਕੀ ਮਲਹੋਤਰਾ, ਵਿਜੇ ਕੁਮਾਰ ਮੀਤਾ, ਸੁਰਿੰਦਰ ਪਾਲ ਸਿੰਘ ਮੱਕੜ, ਸੁਖਪਾਲ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਮਾਸਟਰ ਨਿਰੰਜਨ ਸਿੰਘ, ਬੂਟਾ ਸਿੰਘ, ਗਿਆਨੀ ਗੁਰਲਾਲ ਸਿੰਘ, ਪ੍ਰਸ਼ੋਤਮ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਮਾਰਟਿਨ ਸਿੰਘ ਅਤੇ ਹੋਰ ਹਾਜ਼ਿਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਇਤਿਹਾਸ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸਿੱਖ ਤਾਲਮੇਲ ਕਮੇਟੀ <br/> ਅਗਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਵਿਧਾਇਕ 'ਤੇ 6 ਲੱਖ ਰੁਪਏ ਜੁਰਮਾਨਾ ਇਨਸਾਫ਼ ਦੀ ਜਿੱਤ-ਮੇਲਾ ਸਿੰਘ ਰੁੜਕਾ
Ad Position 24