04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਿੱਖ ਇਤਿਹਾਸ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸਿੱਖ ਤਾਲਮੇਲ ਕਮੇਟੀ <br/>

Ad Position 21
No active advertisement
ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰ ਘ ਨੀਟੂ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 25-05-2026
ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਕਾਲਜ ਦੇ ਪ੍ਰਸ਼ਨ ਪੱਤਰ 'ਚ ਗੁਰੂਆਂ ਦੀ ਸ਼ਹਾਦਤ ਨੂੰ ਫਾਂਸੀ ਲਿਖੇ ਜਾਣ ਦੇ ਮਾਮਲੇ ਦੀ ਨਿੰਦਾ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਖ਼ਾਲਸਾ ਕਾਲਜ ਅੰਮਿ੍ਤਸਰ ਦੇ ਬੀ.ਏ. ਹਿਸਟਰੀ ਦੇ ਚੌਥੇ ਸਮੈਸਟਰ ਦੇ ਪ੍ਰਸ਼ਨ ਪੱਤਰ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਲਈ ਫਾਂਸੀ ਸ਼ਬਦ ਲਿਖਿਆ ਗਿਆ ਹੈ, ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ | ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਿੱਤੀਆਂ ਸ਼ਹਾਦਤਾਂ ਧਰਮ ਦੀ ਆਜ਼ਾਦੀ, ਮਾਨਵਤਾ ਦੀ ਰੱਖਿਆ ਅਤੇ ਜ਼ੁਲਮ ਖ਼ਿਲਾਫ਼ ਡੱਟ ਕੇ ਪਹਿਰਾ ਦੇਣ ਕਰਕੇ ਦਿੱਤੀਆਂ ਗਈਆਂ ਸਨ | ਉਨ੍ਹਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਫਾਂਸੀ ਦੱਸਣਾ ਬੁਹਤ ਵੱਡੀ ਗ਼ਲਤੀ ਹੈ | ਆਗੂਆਂ ਨੇ ਕਿਹਾ ਕਿ ਉਹ ਖ਼ਾਲਸਾ ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੋਂ ਤੁਰੰਤ ਸਪਸ਼ਟੀਕਰਨ ਦੇ ਨਾਲ ਜਿਸ ਨੇ ਇਹ ਪ੍ਰਸ਼ਨ ਪੱਤਰ ਤਿਆਰ ਕੀਤਾ ਹੈ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਿੱਖ ਤਾਲਮੇਲ ਕਮੇਟੀ ਅਗਲੇ ਕਦਮ ਚੁੱਕਣ ਲਈ ਮਜਬੂਰ ਹੋਵੇਗੀ | ਸਿੱਖ ਤਾਲਮੇਲ ਕਮੇਟੀ ਆਪਣੀਆਂ ਸਹਿਯੋਗੀ ਜੱਥੇਬੰਦੀਆਂ ਜੋ ਸ੍ਰੀ ਅੰਮਿ੍ਤਸਰ ਸਾਹਿਬ 'ਚ ਸੇਵਾ ਨਿਭਾ ਰਹੀਆਂ ਹਨ, ਉਨ੍ਹਾਂ ਨੂੰ ਸਾਰੇ ਮਾਮਲੇ 'ਤੇ ਰਿਪੋਰਟ ਦੇਣ ਦੀ ਸੇਵਾ ਲਾਈ ਗਈ ਹੈ | ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਹਰ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਸਿੱਖ ਇਤਿਹਾਸ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ 6 ਤੇ 7 ਜੂਨ ਨੂੰ ਹੋਣ ਵਾਲੇ ਸਿਖਲਾਈ ਕੈਂਪ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਤੈਅ ਪੰਜਾਬ ਦੇ ਲੋਕ ਭਾਜਪਾ... ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੁਖਮਿੰਦਰ ਸਿੰਘ ਰਾਜਪਾਲ ਦੇ ਗ੍ਰਹਿ ਵਿਖੇ ਸਿੱਖ ਚਿੰਤਕਾਂ ਅਤੇ ਸਿੰਘ ਸਭਾਵਾਂ ਨਾਲ ਕੀਤ...
Ad Position 24