ਜਲੰਧਰ, 25 ਮਈ (ਪਵਨ ਖਰਬੰਦਾ)-ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਦੇ ਮੌਕੇ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਅਰਬਨ ਅਸਟੇਟ ਫੇਸ -1 'ਚ ਸਕੂਲ ਕੈਂਪਸ ਵਿੱਚ ਬੂਟੇ ਲਾਏ ਗਏ | ਇਹ ਗਤੀਵਿਧੀ ਪਿ੍ੰਸੀਪਲ ਡਾ. ਹਰਲੀਨ ਕੌਰ ਦੀ ਹਾਜ਼ਰੀ ਵਿੱਚ ਕੀਤੀ ਗਈ, ਜਿਨ੍ਹਾਂ ਨੇ ਪਿਊਪਲ ਟੀਚਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਟੀਚਰਾਂ ਨੇ ਜੈਵਿਕ ਵਿਭਿੰਨਤਾ ਅਤੇ ਕੁਦਰਤ ਦੀ ਸੁਰੱਖਿਆ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਲਈ ਰੁੱਖ ਲਗਾਉਣ ਵਿੱਚ ਸਰਗਰਮ ਭਾਗ ਲਿਆ | ਇਸ ਸਮਾਗਮ ਨਾਲ ਜੈਵਿਕ ਵਿਭਿੰਨਤਾ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਪੈਦਾ ਹੋਈ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਵਾਤਾਵਰਣ ਮਿੱਤਰ ਅਭਿਆਸ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਚ ਟੀਮ ਵਰਕ, ਭਾਗੀਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੋਈ ਤੇ ਵਿਦਿਆਰਥੀਆਂ ਨੂੰ ਹਰਾ ਭਰਿਆ ਵਾਤਾਵਰਣ ਬਣਾਉਣ ਵੱਲ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ |