05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕਿਸ਼ਨਪੁਰਾ ਵਿਖੇ ਭਾਜਪਾ ਆਗੂ ਪ੍ਰਸ਼ਾਂਤ ਗੰਭੀਰ ਦੇ ਘਰ ਵਿਚ ਲੱਗੀ ਭਿਆਨਕ ਅੱਗ • ਲੱਖਾਂ ਦਾ ਨੁਕਸਾਨ • ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ <br/>

Ad Position 21
No active advertisement
ਕਿਸ਼ਨਪੁਰਾ ਵਿਖੇ ਘਰ 'ਚ ਅੱਗ ਲੱਗਣ ਕਾਰਨ ਸੜਿਆ ਸਾਮਾਨ (ਵਿਚਕਾਰ) ਅੱਗ 'ਤੇ ਕਾਬੂ ਪਾਉਂਦੇ ਹੋਏ ਫਾਇਰ ਬਿ੍ਗੇਡ ਦੇ ਕਰਮਚਾਰੀ ਤੇ ਲਾਗੇ ਖੜ੍ਹੇ ਪੁਲਿਸ ਅਧਿਕਾਰੀ (ਸੱਜੇ) ਮੌਕੇ 'ਤੇ ਇਕੱਠੇ ਹੋਏ ਮੁਹੱਲਾ ਵਾਸੀ | ਅਜੀਤ ਤਸਵੀਰਾਂ <br/> 26-05-2026
ਚੁਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ ਕਿਸ਼ਨਪੁਰਾ ਵਿਖੇ ਸੋਮਵਾਰ ਨੂੰ ਦਿਨ ਚੜ੍ਹਦੇ ਉਸ ਸਮੇਂ ਲੋਕਾਂ ਵਿਚ ਹਫ਼ੜਾ-ਦਫ਼ੜੀ ਮਚ ਗਈ ਜਦੋਂ ਉਨ੍ਹਾਂ ਨੇ ਭਾਜਪਾ ਦੇ ਆਗੂ ਪ੍ਰਸ਼ਾਂਤ ਗੰਭੀਰ ਦੇ ਘਰ ਵਿਚੋਂ ਨਿਕਲਦਾ ਧੂੰਆਂ ਵੇਖਿਆ | ਮਿਲੀ ਜਾਣਕਾਰੀ ਅਨੁਸਾਰ ਘਰ ਵਿਚ ਬਣਾਏ ਹੋਏ ਇਕ ਮੰਦਰ ਵਿਚ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਇਕਦਮ ਆਸ-ਪਾਸ ਪਈਆਂ ਘਰੇਲੂ ਵਸਤਾਂ ਨੂੰ ਆਪਣੀ ਜਕੜ ਵਿਚ ਲੈ ਲਿਆ, ਜਿਸ ਕਾਰਨ ਭਾਂਬੜ ਮਚ ਗਿਆ | ਆਂਢ-ਗੁਆਂਢ ਦੇ ਲੋਕਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਅੱਗ ਨੇ ਭਿਆਨਕ ਰੂਪ ਧਾਰ ਲਿਆ, ਜਿਸ ਦਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇਣ ਲੱਗਾ | ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਪੀੜਤ ਪਰਿਵਾਰ ਦੀਆਂ ਕੀਮਤੀ ਘਰੇਲੂ ਵਸਤੂਆਂ ਤੇ ਹੋਰ ਜ਼ਰੂਰੀ ਕਾਗਜ਼ਾਤ ਸੜ ਕੇ ਸੁਆਹ ਹੋ ਗਏ | ਇਸ ਸੰਬੰਧੀ ਲੋਕਾਂ ਵਲੋਂ ਇਤਲਾਹ ਮਿਲਣ 'ਤੇ ਮੌਕ 'ਤੇ ਪਹੁੰਚੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਭਾਰੀ ਮੁਸ਼ੱਕਤ ਕਰਦੇ ਹੋਏ ਅੱਗ 'ਤੇ ਕਾਬੂ ਪਾਆ ਗਿਆ | ਘਰ ਦੇ ਮੁਖੀ ਸੁਦਰਸ਼ਨ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ ਘਰ ਤੋਂ ਉਹ ਸੈਰ ਕਰਨ ਲਈ ਨਿਕਲਣ ਲੱਗੇ ਤਾਂ ਅਚਾਨਕ ਮੰਦਰ ਵਿਚ ਲੱਗੇ ਪੱਖੇ ਤੋਂ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ | ਦੇਖਦੇ ਹੀ ਦੇਖਦੇ ਚੰਦ ਮਿੰਟਾਂ 'ਚ ਅੱਗ ਨੇ ਸਾਰੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ | ਘਰ 'ਚੋਂ ਨਿਕਲਦੇ ਧੂੰਏ ਨੂੰ ਵੇਖ ਕੇ ਆਸ-ਪਾਸ ਦੇ ਲੋਕ ਉਨ੍ਹਾਂ ਦੀ ਸਹਾਇਤਾ ਲਈ ਅੱਗੇ ਆਏ | ਉਨ੍ਹਾਂ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਦੌਰਾਨ ਘਰ ਵਿਚ ਪਿਆ ਸਿਲੰਡਰ ਵੀ ਫਟ ਗਿਆ, ਜਿਸ ਕਾਰਨ ਅੱਗ ਬੁਝਾਅ ਰਹੇ ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਡਾਕਟਰ ਕੋਲ ਲਿਜਾਇਆ ਗਿਆ | ਪੁਲਿਸ ਮੁਤਾਬਕ ਜ਼ਖ਼ਮੀ ਖ਼ਤਰੇ 'ਚੋਂ ਬਾਹਰ ਹਨ |
ਘਰ ਦੇ ਜੀਆਂ ਦਾ ਉੱਪਰਲੀ ਮੰਜ਼ਿਲ 'ਚ ਹੋਣ ਕਾਰਨ ਹੋਇਆ ਬਚਾਅ
ਓਧਰ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਪ੍ਰਸ਼ਾਂਤ ਗੰਭੀਰ ਨੇ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਦੇ ਘਰ ਵਿਚ ਅੱਗ ਲੱਗੀ ਉਸ ਸਮੇਂ ਉਨ੍ਹਾਂ ਦੇ ਪਰਿਵਾਰਿਕ ਜੀਅ ਉੱਪਰਲੀ ਮੰਜ਼ਿਲ ਵਿਚ ਸਨ, ਜਿਸ ਕਰਨ ਪ੍ਰਮਾਤਮਾ ਦੀ ਕ੍ਰਿਪਾ ਸਦਕਾ ਉਨ੍ਹਾਂ ਦਾ ਬਚਾਅ ਹੋ ਗਿਆ | ਉਨ੍ਹਾਂ ਆਖਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੀ ਮਾਤਾ ਜੀ ਬਹੁਤ ਸਦਮੇ 'ਚ ਹਨ | ਉਨ੍ਹਾਂ ਕਿਹਾ ਕਿ ਅੱਗ ਦਾ ਸੇਕ ਏਨਾ ਜ਼ਿਆਦਾ ਸੀ ਕਿ ਉਸ ਨਾਲ ਘਰ ਦੀਆਂ ਦੀਵਾਰਾਂ ਨੂੰ ਕਾਫ਼ੀ ਨੁਕਸਾਨ ਪੁੱਜਾ ਹੈ | ਕੰਧਾਂ 'ਤੇ ਕੀਤਾ ਗਿਆ ਪਲਸਟਰ ਥਾਂ-ਥਾਂ ਤੋਂ ਉੱਖੜ ਗਿਆ ਹੈ |
ਭੀੜੀਆਂ ਗਲੀਆਂ ਕਾਰਨ ਅੱਗ ਬੁਝਾਊ ਟੀਮ ਨੂੰ ਮੌਕੇ 'ਤੇ ਪਹੁੰਚਣ 'ਚ ਹੋਈ ਮੁਸ਼ਕਿਲ
ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ਦੇ ਆਸ-ਪਾਸ ਗਲੀਆਂ ਭੀੜੀਆਂ ਹੋਣ ਕਾਰਨ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੂੰ ਮੌਕੇ 'ਤੇ ਫੌਰੀ ਤੌਰ 'ਤੇ ਪਹੁੰਚਣ ਵਿਚ ਮੁਸ਼ਕਿਲ ਝੱਲਣੀ ਪਈ, ਜਿਸ ਕਾਰਨ ਸਮਾਂ ਰਹਿੰਦੇ ਅੱਗ ਨੂੰ ਨਾ ਬੁਝਾਏ ਜਾਣ ਕਾਰਨ ਪੀੜਤਾਂ ਦਾ ਬਹੁਤ ਨੁਕਸਾਨ ਹੋ ਗਿਆ | ਫਾਇਰ ਬਿ੍ਗੇਡ ਦੇ ਅਧਿਕਾਰੀ ਅਨੁਸਾਰ ਉਨ੍ਹਾਂ ਨੂੰ ਕੰਟਰੋਲ ਰੂਮ 'ਤੇ ਸੂਚਨਾ ਮਿਲੀ ਸੀ ਕਿ ਉਕਤ ਇਲਾਕੇ ਵਿਚ ਇਕ ਘਰ 'ਚ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਘਟਨਾ ਸਥਾਨ 'ਤੇ ਪਹੁੰਚੀ 'ਤੇ ਜੰਗੀ ਪੱਧਰ 'ਤੇ ਕਾਰਵਾਈ ਕਰਦੇ ਹੋਏ ਅੱਗ 'ਤੇ ਕਾਬੂ ਪਾਉਣ ਲਈ ਅੱਧੀ ਦਰਜਨ ਦੇ ਕਰੀਬ ਪਾਣੀ ਵਾਲੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ |
ਘਟਨਾ ਸਥਾਨ 'ਤੇ ਪਹੁੰਚੇ ਕਈ ਭਾਜਪਾ ਆਗੂ
ਓਧਰ ਜਦੋਂ ਇਸ ਸੰਬੰਧੀ ਉਕਤ ਇਲਾਕੇ ਵਿਚ ਖ਼ਬਰ ਫੈਲੀ ਤਾਂ ਸਾਥੀ ਪਾਰਟੀ ਆਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੌਂਸਲਰ ਰਵੀ ਕੁਮਾਰ, ਭਾਜਪਾ ਦੇ ਬੁਲਾਰੇ ਕਿਰਨਦੀਪ ਸਿੰਘ ਰੰਧਾਵਾ, ਰਮਨ, ਵਿਸ਼ਾਲ, ਜਸਵੰਤ ਸਿੰਘ ਬੰਤ ਤੇ ਮੁਖਤਿਆਰ ਸਮੇਤ ਕਈ ਹੋਰ ਪਾਰਟੀ ਵਰਕਰ ਮੌਕੇ 'ਤੇ ਪਹੁੰਚੇ | ਉਨ੍ਹਾਂ ਵਲੋਂ ਪੀੜਤਾਂ ਨਾਲ ਦੁੱਖ ਵੰਡਾਉਂਦੇ ਹੋਏ ਇਸ ਨੰੂ ਰੱਬ ਦਾ ਭਾਣਾ ਮੰਨਣ ਦਾ ਦਿਲਾਸਾ ਦਿੱਤਾ ਗਿਆ | ਇਸ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਰਾਮਾਮੰਡੀ ਤੋਂ ਏ. ਐਸ. ਆਈ., ਸੇਵਾ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦਾ ਕਾਫ਼ੀ ਆਰਥਿਕ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਜਦੋਂ ਉਹ ਘਟਨਾ ਸਥਾਨ 'ਤੇ ਪਹੁੰਚੇ ਤਾਂ ਲੋਕਾਂ ਦਾ ਕਾਫੀ ਇਕੱਠ ਨਜ਼ਰ ਆਇਆ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪਸਰੀਚਾ ਹਸਪਤਾਲ ਵਿਖੇ ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਵੱਡੀ ਗਿਣਤੀ 'ਚ ਮਰੀਜ਼ਾਂ ਨੇ ਕਰਵ... ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਮਾਤਾ ਮਨਜੀਤ ਕੌਰ
Ad Position 24