ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਸਥਾਨਕ ਮਹਾਂਵੀਰ ਮਾਰਗ 'ਤੇ ਆਦਰਸ਼ ਨਗਰ ਵਿਖੇ ਸਥਿਤ ਪਸਰੀਚਾ ਹਸਪਤਾਲ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ 'ਚ ਮਰੀਜ਼ਾਂ ਨੇ ਆਪਣੀ ਜਾਂਚ ਕਰਵਾਈ | ਹਸਪਤਾਲ ਦੇ ਪ੍ਰਬੰਧਕ ਡਾ. ਪੁਨੀਤ ਪਸਰੀਚਾ ਨੇ ਜਾਣਕਾਰੀ ਦਿੱਤੀ ਕਿ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀ ਸਰਜਰੀ ਦੇ ਮਾਹਿਰ ਡਾ. ਪਾਰੂਸ਼ ਪਸਰੀਚਾ ਵਲੋਂ ਕੈਂਪ ਦੌਰਾਨ ਆਏ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਇਲਾਜ ਸਬੰਧੀ ਮੁਫ਼ਤ ਸਲਾਹ ਵੀ ਦਿੱਤੀ ਗਈ | ਇਸ ਤੋਂ ਇਲਾਵਾ ਕੈਂਪ ਦੌਰਾਨ ਆਏ ਮਰੀਜ਼ਾਂ ਦੇ ਬੋਨ ਡੈਂਸਟੀ ਟੈੱਸਟ ਅਤੇ ਸ਼ੂਗਰ ਟੈੱਸਟ ਵੀ ਮੁਫ਼ਤ ਕੀਤੇ ਗਏ | ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਡਾ. ਪਾਰੂਸ਼ ਪਸਰੀਚਾ ਤੋਂ ਆਪਣੀ ਜਾਂਚ ਕਰਵਾਉਣਾ ਚਾਹੁੰਦੇ ਹਨ, ਉਹ ਰੋਜ਼ਾਨਾ ਪਸਰੀਚਾ ਹਸਪਤਾਲ 'ਚ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ |