05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸੇਂਟ ਸੋਲਜਰ ਪਬਲਿਕ ਸਕੂਲ 'ਚ ਸਮਰ ਕੈਂਪ ਮੌਕੇ ਬੱਚਿਆਂ ਨੇ ਖ਼ੁਸ਼ੀ ਮਨਾਈ <br/>

Ad Position 21
No active advertisement
ਸਮਰ ਕੈਂਪ ਦੌਰਾਨ ਖਾਣੇ ਦਾ ਆਨੰਦ ਮਾਣਦੇ ਹੋਏ ਵਿਦਿਆਰਥੀ | ਤਸਵੀਰ-ਮੁਨੀਸ਼ <br/> 26-05-2026
ਜਲੰਧਰ, 25 ਮਈ (ਪਵਨ ਖਰਬੰਦਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਸਟਰ ਗੁਰਬੰਤਾ ਸਿੰਘ ਮਾਰਗ ਵਿੱਚ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਸਮਰ ਕੈਂਪ ਲਾਇਆ ਗਿਆ | ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਅਤੇ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ¢ ਸਕੂਲ ਕੈਂਪਸ ਬੱਚਿਆਂ ਹਾਸੇ-ਖੁਸ਼ੀ ਅਤੇ ਉਰਜਾ ਨਾਲ ਗੂੰਜ ਉਠਿਆ, ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਰੁਚਿਕਰ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਵਿਦਿਆਰਥੀਆਂ ਨੇ ਕੁਕਿੰਗ ਵਿਦਆਉਟ ਫਾਇਰ ਅਤੇ ਮੈਕਡੋਨਾਲਡਜ਼ ਮੇਕਿੰਗ ਐਕਟਿਵਿਟੀ ਵਰਗੀਆਂ ਮਨੋਰੰਜਕ ਅਤੇ ਗਿਆਨਵਰਧਕ ਗਤੀਵਿਧੀਆਂ ਦਾ ਭਰਪੂਰ ਆਨੰਦ ਮਾਣਿਆ¢ ਵਿਦਿਆਰਥੀਆਂ ਨੇ ਕੈਂਪ ਵਾਟਰ ਪਾਰਕ 'ਚ ਹਿਸਾ ਲਿਆ, ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਆਪਣੀ ਰਚਨਾਤਮਿਕਤਾ, ਟੀਮ ਵਰਕ ਅਤੇ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਿਆ ਅਤੇ ਆਪਣੇ ਦੋਸਤਾਂ ਨਾਲ ਯਾਦਗਾਰ ਪਲ ਬਿਤਾਏ¢ ਦਿਨ ਨੂੰ ਹੋਰ ਵੀ ਖਾਸ ਬਣਾਉਣ ਲਈ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਠੰਡੀ ਆਈਸਕ੍ਰੀਮ ਵੀ ਵੰਡੀਆਂ ਗਈਆਂ, ਜਿਸ ਨਾਲ ਬੱਚਿਆਂ ਦੀ ਖੁਸ਼ੀ ਦੋਗੁਣੀ ਹੋ ਗਈ¢ ਗਰੁੱਪ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਅਤੇ ਸਕੂਲ ਪਿ੍ੰਸੀਪਲ ਦਿਵਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਣ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇਸੇ ਤਰ੍ਹਾਂ ਸਿੱਖਣ, ਖੋਜ ਕਰਨ ਅਤੇ ਮਨੋਰੰਜਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੇ ਆਤਮਵਿਸ਼ਵਾਸ, ਰਚਨਾਤਮਿਕਤਾ ਅਤੇ ਸਮਾਜਿਕ ਕੁਸ਼ਲਤਾਵਾਂ ਨੂੰ ਵਿਕਸਿਤ ਕਰਨ 'ਚ ਸਹਾਇਕ ਸਾਬਤ ਹੁੰਦੇ ਹਨ¢

Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦਾ ਵਧੀਆ ਕੰਮ ਕਰਨ ਵਾਲਿਆਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਪਸਰੀਚਾ ਹਸਪਤਾਲ ਵਿਖੇ ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਵੱਡੀ ਗਿਣਤੀ 'ਚ ਮਰੀਜ਼ਾਂ ਨੇ ਕਰਵ...
Ad Position 24