05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, ਹੁਣ ਤੱਕ 58 ਕਿਸਾਨਾਂ ਨੇ 854 ਏਕੜ ਕੀਤੇ ਰਜਿਸਟਰ <br/>

Ad Position 21
No active advertisement
ਅਜੀਤ ਡੈਸਕ 26-05-2026
ਜਲੰਧਰ, 25 ਮਈ (ਜਤਿੰਦਰ ਪੰਮੀ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਜ਼ਿਲ੍ਹੇ ਦੇ ਕਿਸਾਨਾਂ ਵਲੋਂ ਇਸ ਵਾਰ ਵਧੇਰੇ ਉਤਸ਼ਾਹ ਨਜ਼ਰ ਆ ਰਿਹਾ ਹੈ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ 'ਚ ਸਿੱਧੀ ਬਿਜਾਈ ਦੇ ਰਕਬੇ ਦਾ ਟੀਚਾ 20,000 ਏਕੜ ਮਿਥਿਆ ਗਿਆ ਹੈ ਹਾਲਾਂਕਿ ਪਿਛਲੇ ਸਾਲ 1333 ਏਕੜ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ | ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹ ਵਜੋਂ ਦਿੱਤੀ ਜਾਂਦੀ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਦਾ ਲਾਭ ਵੀ ਉਕਤ ਕਿਸਾਨ ਲੈ ਚੁੱਕੇ ਹਨ | ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਹੇਠਲਾ ਰਕਬਾ ਪਿਛਲੇ ਸਾਲਾਂ ਦੇ ਮੁਕਾਬਲੇ ਵਧੇਰੇ ਹੋਣ ਦੀ ਸੰਭਾਵਨਾ ਹੈ ਕਿਉਂਕਿ ਇਸ ਵਾਰ ਕਿਸਾਨਾਂ 'ਚ ਜ਼ਿਆਦਾ ਉਤਸ਼ਾਹ ਹੈ ਅਤੇ ਹੁਣ ਤਕ ਜ਼ਿਲ੍ਹੇ ਦੇ 58 ਕਿਸਾਨਾਂ ਨੇ 854 ਏਕੜ ਰਕਬਾ ਸਿੱਧੀ ਬਿਜਾਈ ਲਈ ਵਿਭਾਗ ਦੇ ਪੋਰਟਲ 'ਤੇ ਰਜਿਸਟਰ ਕਰ ਦਿੱਤਾ ਹੈ | ਸੋਮਵਾਰ ਨੂੰ ਜ਼ਿਲ੍ਹੇ ਦੀ ਬਲਾਕ ਲੋਹੀਆਂ ਖਾਸ ਦੇ ਪਿੰਡ ਬਾੜਾ ਜੋਧ ਸਿੰਘ ਵਿਖੇ ਦੋ ਕਿਸਾਨ ਭਰਾਵਾਂ ਵਲੋਂ 62 ਏਕੜ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਿਸ ਦਾ ਸ਼ੁਭ ਆਰੰਭ ਜ਼ਿਲ੍ਹਾ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਜਸਵਿੰਦਰ ਸਿੰਘ ਤੇ ਖੇਤੀਬਾੜੀ ਅਫਸਰ ਹੈਡਕੁਆਰਟਰ ਡਾ. ਸੁਰਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਖੇਤੀਬਾੜੀ ਡਾ. ਜਸਬੀਰ ਸਿੰਘ ਅਤੇ ਵਿਭਾਗ ਦੇ ਹੋਰ ਅਫਸਰ ਵੀ ਮੌਜੂਦ ਸਨ | ਇਸ ਸੰਬੰਧੀ ਗੱਲਬਾਤ ਕਰਦਿਆਂ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਬਾੜਾ ਜੋਧ ਸਿੰਘ ਦੇ ਕਿਸਾਨ ਸੁਖਵਿੰਦਰ ਸਿੰਘ ਨੇ 30 ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਨੇ 32 ਏਕੜ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ | ਉਨ੍ਹਾਂ ਦੱਸਿਆ ਲੋਹੀਆਂ ਬਲਾਕ 'ਚ ਹੁਣ ਤਕ 110 ਏਕੜ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਚੁੱਕੀ ਹੈ ਅਤੇ ਹੋਰ ਕਿਸਾਨ ਵੀ ਰਜਿਸਟਰ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਪਿਛਲੇ ਸਾਲ ਜ਼ਿਲ੍ਹੇ 'ਚ 1333 ਏਕੜ ਰਕਬੇ 'ਚ ਸਿੱਧੀ ਬਿਜਾਈ ਰਾਹੀਂ ਝੋਨਾ ਬੀਜਿਆ ਸੀ, ਉਨ੍ਹਾਂ ਦੇ ਖਾਤਿਆਂ 'ਚ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਕਮ ਵਿਭਾਗ ਵਲੋਂ ਪਾਈ ਜਾ ਚੁੱਕੀ ਹੈ | ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਡੀਐੱਸਆਰ ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਦਾ ਸਮਾਂ 30 ਮਈ ਤਕ ਹੈ ਅਤੇ ਕਿਸਾਨ 1500 ਰੁਪਏ ਪ੍ਰਤੀ ਏਕੜ ਸਬਸਿਡੀ ਲਈ 30 ਜੂਨ ਤਕ ਵਿਭਾਗ ਦੇ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਰਜਿਸਟਰਡ ਕਿਸਾਨਾਂ ਵਲੋਂ ਭਰੇ ਰਕਬੀ ਦੀ ਤਿੰਨ ਪੜਾਵਾਂ 'ਚ ਪੜਤਾਲ ਕੀਤੀ ਜਾਂਦੀ ਹੈ ਅਤੇ ਉਸ ਉਪਰੰਤ ਸਰਕਾਰ ਵਲੋਂ ਉਨ੍ਹਾਂ ਦੇ ਖਾਤਿਆਂ 'ਚ ਬਣਦੀ ਰਾਸ਼ੀ ਪਾ ਦਿੱਤੀ ਜਾਂਦੀ ਹੈ | ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀਐੱਸਆਰ ਵਿਧੀ ਰਾਹੀਂ ਝੋਨਾ ਲਾਉਣ ਨਾਲ ਰਵਾਇਤੀ ਲਵਾਈ ਦੇ ਮੁਕਾਬਲੇ 25-30 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ | ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਪਾਣੀ ਦਾ ਸੰਕਟ ਪੈਦਾ ਹੋ ਰਿਹਾ ਹੈ | ਇਸ ਲਈ ਉਹ ਝੋਨੇ ਦੀ ਡੀਐੱਸਆਰ ਵਿਧੀ ਰਾਹੀਂ ਸਿੱਧੀ ਬਿਜਾਈ ਕਰਕੇ ਪਾਣੀ ਬਚਾਉਣ 'ਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਡੀਐੱਸਆਰ ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਨਾਲ ਇਸ ਦਾ ਝਾੜ ਰਵਾਇਦੀ ਲਵਾਈ ਦੇ ਬਰਾਬਰ ਹੀ ਨਿਕਲਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੇ ਗੁਰਿੰਦਰਵੀਰ ਸਿੰਘ ਨੂੰ ਦਿੱਤੀ ਵਧਾਈ <br/> ਅਗਲੀ ਖ਼ਬਰ ਸਾਲਾਨਾ ਜੋੜ ਮੇਲਾ ਸਮਾਧ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਲਾਂਬੜਾ ਵਿਖੇ 29,30,31 ਨੂੰ
Ad Position 24