06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਯੂਥ ਅਕਾਲੀ ਆਗੂ ਸ਼ੰਟੀ ਵਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ <br/>

Ad Position 21
No active advertisement
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਸਮੇਂ ਯੂਥ ਅਕਾਲੀ ਆਗੂ ਰਾਜਬੀਰ ਸਿੰਘ ਸ਼ੰਟੀ, ਨਾਲ ਐਡਵੋਕੇਟ ਮਨਦੀਪ ਸਿੰਘ ਸਚਦੇਵਾ | ਅਜੀਤ ਤਸਵੀਰ <br/> 26-05-2026
ਜਲੰਧਰ, 25 ਮਈ (ਜਸਪਾਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਜਲੰਧਰ ਫੇਰੀ ਦੌਰਾਨ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਾਜਬੀਰ ਸਿੰਘ ਸ਼ੰਟੀ ਵਲੋਂ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਾਜਬੀਰ ਸਿੰਘ ਸ਼ੰਟੀ ਨੇ ਕਿਹਾ ਕਿ ਇਸ ਮੌਕੇ ਜਥੇਦਾਰ ਸਾਹਿਬ ਨਾਲ ਪਿਛਲੇ ਦਿਨੀਂ ਜਲੰਧਰ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਨ੍ਹਾਂ ਨਾਲ ਜੁੜੇ ਸਮਾਜਿਕ ਤੇ ਧਾਰਮਿਕ ਪੱਖਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਗੰਭੀਰ ਮਾਮਲਾ ਹਨ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ | ਨਾਲ ਹੀ ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਧਾਰਮਿਕ ਸਤਿਕਾਰ ਅਤੇ ਆਪਸੀ ਸਾਂਝ ਬਣਾਈ ਰੱਖਣ ਲਈ ਅੱਗੇ ਆਉਣ ਦੀ ਅਪੀਲ ਕੀਤੀ | ਰਾਜਬੀਰ ਸਿੰਘ ਸ਼ੰਟੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਨਿਰਪੱਖ ਜਾਂਚ ਅਤੇ ਇਨਸਾਫ਼ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਪੰਥਕ ਏਕਤਾ ਲਈ ਸਾਰੀਆਂ ਧਿਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦਾ ਵੀ ਸੱਦਾ ਦਿੱਤਾ | ਇਸ ਮੌਕੇ ਹਾਈਕੋਰਟ ਦੇ ਸੀਨੀਅਰ ਵਕੀਲ ਮਨਦੀਪ ਸਿੰਘ ਸਚਦੇਵਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਸਪਤਾਲ 'ਚ ਹੰਗਾਮਾ, ਪੁਲਿਸ ਪਾਰਟੀ 'ਤੇ ਹਮਲਾ ਏ.ਐੱਸ.ਆਈ. ਨੂੰ ਘੇਰਿਆ, ਸਿਪਾਹੀ ਦੀ ਵਰਦੀ ਪਾੜ ਪੱਗ ਤੋਂ ਖਿੱਚ ਕੇ ਧੱ... ਅਗਲੀ ਖ਼ਬਰ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਪੰਥ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਗੁਰਮਤੇ ਕੀਤੇ
Ad Position 24