07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜਥੇਦਾਰ ਗੜਗੱਜ ਨੇ 'ਦੀਵਾਨ ਅਸਥਾਨ ਨੌਜਵਾਨ ਸਭਾ' ਵਲੋਂ ਕੀਤੇ ਜਾਂਦੇ ਕਾਰਜਾਂ ਦੀ ਕੀਤੀ ਸ਼ਲਾਘਾ ਕਿਹਾ, ਗੁਰੂ ਘਰ ਨਾਲ ਜੁੜ ਕੇ ਨੌਜਵਾਨਾਂ ਨੂੰ ਮਿਲੇਗੀ ਜੀਵਨ ਸੇਧ ਅਤੇ ਰਹਿਣਗੇ ਨਸ਼ਿਆਂ ਤੋਂ ਦੂਰ <br/>

Ad Position 21
No active advertisement
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਦੇ ਹੋਏ ਨੌਜਵਾਨ ਸਭਾ ਦੇ ਪ੍ਰਧਾਨ ਜਸਕੀਰਤ ਸਿੰਘ ਜੱਸੀ ਅਤੇ ਹੋਰ ਮੈਂਬਰ | ਤਸਵੀਰ : ਮੁਨੀਸ਼ <br/> 26-05-2026
ਜਲੰਧਰ, 25 ਮਈ (ਐੱਮ. ਐੱਸ. ਲੋਹੀਆ)–ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਜਲੰਧਰ ਫੇਰੀ ਮੌਕੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ 'ਦੀਵਾਨ ਅਸਥਾਨ ਨੌਜਵਾਨ ਸਭਾ' ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਪ੍ਰਧਾਨ ਜਸਕੀਰਤ ਸਿੰਘ ਜੱਸੀ ਨੇ ਜਥੇਦਾਰ ਸਾਹਿਬ ਨਾਲ ਸਭਾ ਦੇ ਨੌਜਵਾਨਾਂ ਮੈਂਬਰਾਂ ਨਾਲ ਮੁਲਾਕਾਤ ਕਰਵਾਈ ਅਤੇ ਸਭਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਨਗਰ ਕੀਰਤਨਾਂ ਦੌਰਾਨ ਸੇਵਾਵਾਂ, ਗੁਰੂ ਘਰ 'ਚ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ 'ਚ ਸਹਿਯੋਗ ਅਤੇ ਇਨਸਾਨੀਅਤ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਦੱਸਿਆ ਗਿਆ | ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਿੱਥੇ ਨੌਜਵਾਨ ਸਭਾ ਵਲੋਂ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ, ਉੱਥੇ ਹੋਰ ਨੌਜਵਾਨਾਂ ਨੂੰ ਵੀ ਸਭਾ ਦੁਆਰਾ ਕੀਤੇ ਜਾ ਰਹੇ ਕਾਰਜਾਂ ਤੋਂ ਸੇਧ ਲੈਣ, ਗੁਰੂ ਘਰਾਂ ਦੀਆਂ ਸੇਵਾਵਾਂ ਨਾਲ ਜੁੜਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ | ਜਥੇਦਾਰ ਸਾਹਿਬ ਨੇ ਕਿਹਾ ਕਿ ਗੁਰੂ ਘਰ ਨਾਲ ਜੁੜ ਕੇ ਨੌਜਵਾਨਾਂ ਨੂੰ ਜੀਵਨ ਸੇਧ ਮਿਲੇਗੀ ਅਤੇ ਉਹ ਚੰਗੀ ਸੋਹਬਤ 'ਚ ਰਹਿਣ ਕਰਕੇ ਨਸ਼ਿਆਂ ਤੋਂ ਦੂਰ ਵੀ ਰਹਿਣਗੇ | ਇਸ ਮੌਕੇ ਨੌਜਵਾਨ ਸਭਾ ਦੇ ਬਾਵਾ ਗਾਬਾ, ਗੁਰਨੀਤ ਸਿੰਘ, ਅਨਮੋਲ ਸਿੰਘ, ਹਰਮਨਜੋਤ ਸਿੰਘ, ਪਰਮਿੰਦਰ ਸਿੰਘ, ਜਸਦੀਪ ਭਸੀਨ, ਭਵਰਾਜ ਸਿੰਘ, ਭਵਜੋਤ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਪ੍ਰਭਗੁਣ ਸਿੰਘ, ਦਿਮੰਤਜੀਤ ਸਿੰਘ, ਹਰਮਨ ਮੱਕੜ, ਗਗਨ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਕਲਾ ਕੇਂਦਰ ਦੇ ਵਿਦਿਆਰਥੀਆਂ ਨੇ ਮਨਮੋਹਕ ਸ਼ਾਸਤਰੀ ਸੰਗੀਤ ਕੀਤਾ ਪੇਸ਼ <br/> ਅਗਲੀ ਖ਼ਬਰ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕਰ ਰਹੀ ਆਪ ਸਰਕਾਰ-ਕੇ.ਡੀ. ਭੰਡਾਰੀ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ...
Ad Position 24