11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕੁੱਤਿਆਂ ਸੰਬੰਧੀ ਸੁਪਰੀਮ ਕੋਰਟ ਦੇ ਆਦੇਸ਼ ਨੂੰ ਤੁਰੰਤ ਲਾਗੂ ਕੀਤਾ ਜਾਵੇ-ਚੌਹਾਨ

Ad Position 21
No active advertisement
ਅਜੀਤ ਡੈਸਕ 27-05-2026
ਜਲੰਧਰ, 26 ਮਈ (ਜਸਪਾਲ ਸਿੰਘ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਸੁਪਰੀਮ ਕੋਰਟ ਵੱਲੋਂ ਖੂੰਖਾਰ ਕੁੱਤਿਆਂ ਦੀ ਸਮੱਸਿਆ ਦੇ ਹੱਲ ਸੰਬੰਧੀ ਦਿੱਤੇ ਗਏ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਲਈ ਕੁੱਤਿਆਂ ਤੋਂ ਬਚਾਅ ਲਈ ਵੱਡੀ ਰਾਹਤ ਲੈ ਕੇ ਆਇਆ ਹੈ | ਸ. ਚੌਹਾਨ ਨੇ ਕਿਹਾ ਕਿ ਪਿੰਡਾਂ ਵਿੱਚ ਇਹ ਖੂੰਖਾਰ ਕੁੱਤੇ ਕਿਸਾਨਾਂ ਲਈ ਸਭ ਤੋਂ ਵੱਡੀ ਮੁਸੀਬਤ ਬਣੇ ਹੋਏ ਹਨ ਤੇ ਇਹ ਜਿੱਥੇ ਕਿਸਾਨਾਂ ਦੀਆਂ ਫਸਲਾਂ, ਸਬਜ਼ੀਆਂ, ਮੁਰਗੀਆਂ ਤੇ ਬੱਕਰੀਆਂ ਆਦਿ ਦਾ ਨੁਕਸਾਨ ਕਰਦੇ ਹਨ, ਉੱਥੇ ਛੋਟੇ ਕੱਟੀਆਂ-ਵੱਛੀਆਂ ਨੂੰ ਵੀ ਨਹੀਂ ਬਖਸ਼ਦੇ | ਇੱਥੋਂ ਤੱਕ ਕਿ ਇਹ ਖੂੰਖਾਰ ਕੁੱਤੇ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੇ ਔਰਤਾਂ ਤੱਕ ਨੂੰ ਵੀ ਆਪਣਾ ਸ਼ਿਕਾਰ ਬਣਾ ਰਹੇ ਹਨ ਤੇ ਅਜਿਹੇ 'ਚ ਕੁੱਤਿਆਂ 'ਤੇ ਨੱਥ ਪਾਉਣੀ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਲੰਬੀ ਉਡੀਕ ਦੇ ਬਾਅਦ ਸੁਪਰੀਮ ਕੋਰਟ ਨੇ ਕਿਸਾਨਾਂ ਅਤੇ ਆਮ ਲੋਕਾਂ ਦੇ ਦਰਦ ਨੂੰ ਸਮਝਦੇ ਹੋਏ ਕੁੱਤਿਆਂ ਸੰਬੰਧੀ ਉਕਤ ਆਦੇਸ਼ ਜਾਰੀ ਕੀਤਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਸ਼ੈਲਟਰ ਬਣਨ ਨਾਲ ਪਸ਼ੂ ਪਾਲਕਾਂ ਨੂੰ ਰਾਹਤ ਮਿਲੇਗੀ ਤੇ ਛੇ ਮਹੀਨੇ ਵਿੱਚ 90% ਕੁੱਤਿਆਂ ਦੀ ਨਸਬੰਦੀ ਦਾ ਹੁਕਮ ਪਿੰਡਾਂ ਲਈ ਵਰਦਾਨ ਸਾਬਤ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕੁੱਤਿਆਂ ਦੀ ਆਬਾਦੀ ਕੰਟਰੋਲ ਕਰਨ ਨਾਲ ਹੀ ਇਸ ਸਮੱਸਿਆ ਦਾ ਪੱਕਾ ਹੱਲ ਹੋ ਸਕਦਾ ਹੈ | ਉਨ੍ਹਾਂ ਇਸ ਫੈਸਲੇ 'ਚ ਪੰਚਾਇਤਾਂ ਨੂੰ ਫੀਡਿੰਗ ਪੁਆਇੰਟ ਅਤੇ ਨਸਬੰਦੀ ਮੁਹਿੰਮ ਵਿੱਚ ਸ਼ਾਮਿਲ ਕਰਨ ਦੀ ਕਹੀ ਗੱਲ ਵੀ ਸ਼ਲਾਘਾਯੋਗ ਹੈ ਤੇ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ 15 ਦਿਨਾਂ ਵਿੱਚ ਪਿੰਡ ਪੱਧਰ 'ਤੇ ਨਸਬੰਦੀ ਮੁਹਿੰਮ ਸ਼ੁਰੂ ਕਰੇ ਤੇ ਇਸ ਵਿਚ ਪਸ਼ੂ ਪਾਲਣ ਵਿਭਾਗ ਅਤੇ ਪੰਚਾਇਤ ਨੂੰ ਸਾਂਝੀ ਜਿੰਮੇਵਾਰੀ ਦਿੱਤੀ ਜਾਣੀ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਾਲਤੂ ਕੁੱਤੇ ਨੂੰ ਵੀ ਸੰਗਲੀ ਪਾ ਕੇ ਖਾਲੀ ਥਾਂ 'ਤੇ ਘੁਮਾਇਆ ਜਾਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜਵਾਲਾ ਜੀ ਰੂਟ ਦੀਆਂ ਬੱਸਾਂ ਬੰਦ ਕਰ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਆਪ ਸਰਕਾਰ-ਜਸਲੀਨ ਸੇਠੀ ਅਗਲੀ ਖ਼ਬਰ ਜਲੰਧਰ ਲੰਘਦੇ ਹਾਈਵੇ 'ਤੇ ਕਰਵਾਏ ਜਾ ਰਹੇ ਵਿਕਾਸ ਕੰਮ ਤੋਂ ਮੇਅਰ ਨਾਰਾਜ਼
Ad Position 24