ਮਕਸੂਦਾਂ ਸਬਜ਼ੀ ਮੰਡੀ ਬਾਹਰ ਈ-ਰਿਕਸ਼ਾ ਚੋਰੀ ਦੇ ਸ਼ੱਕ 'ਚ ਨੌਜਵਾਨ ਨੂੰ ਫੜਨ ਦੌਰਾਨ ਹੰਗਾਮਾ
ਅਜੀਤ ਡੈਸਕ
27-05-2026
ਰੱਸੀਆਂ ਤੋਂ ਖੁਦ ਨੂੰ ਛੁਡਵਾ ਕੇ ਭੱਜਿਆ
ਗੁੱਸੇ 'ਚ ਆਏ ਲੋਕਾਂ ਨੇ ਨੌਜਵਾਨ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ ਪਰ ਕੁਝ ਸਮੇਂ ਬਾਅਦ ਉਹ ਖੁਦ ਨੂੰ ਛੁਡਵਾ ਕੇ ਉੱਥੋਂ ਭੱਜ ਨਿਕਲਿਆ | ਦੱਸਿਆ ਜਾ ਰਿਹਾ ਹੈ ਕਿ ਜਦੋਂ ਲੋਕਾਂ ਨੇ ਉਸਦਾ ਪਿੱਛਾ ਕੀਤਾ ਤਾਂ ਉਸ ਨੇ ਇੱਟਾਂ ਸੁੱਟ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ |
ਪੁਲਿਸ ਪਹੁੰਚਣ ਤੋਂ ਪਹਿਲਾਂ ਹੀ ਹੋਇਆ ਫਰਾਰ
ਕਰੀਬ ਪੌਣਾ ਘੰਟਾ ਚੱਲੇ ਇਸ ਹੰਗਾਮੇ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਪਰ ਉਦੋਂ ਤੱਕ ਸ਼ੱਕੀ ਨੌਜਵਾਨ ਫਰਾਰ ਹੋ ਚੁੱਕਾ ਸੀ | ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਦੀ ਪਛਾਣ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |