11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੀ.ਆਈ.ਏ. ਸਟਾਫ਼ ਤੇ ਸਪੈਸ਼ਲ ਸੈੱਲ ਵਲੋਂ ਤਿੰਨ ਮਾਮਲਿਆਂ 'ਚ ਨਾਜਾਇਜ਼ ਅਸਲ੍ਹੇ ਤੇ ਹੈਰੋਇਨ ਸਮੇਤ ਚਾਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-05-2026
ਜਲੰਧਰ, 26 ਮਈ (ਜਤਿੰਦਰ ਪੰਮੀ)-ਸੀਆਈਏ ਸਟਾਫ ਕਮਿਸ਼ਨਰੇਟ ਪੁਲਿਸ ਦੀ ਟੀਮ ਵਲੋਂ ਤਿੰਨ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦਿਆਂ ਨਾਜਾਇਜ਼ ਅਸਲ੍ਹੇ ਤੇ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮਾਂ ਦੀ ਪਛਾਣ ਪ੍ਰਦੀਪ ਕੁਮਾਰ ਉਰਫ ਬਾਟਾ ਵਾਸੀ ਝੁੱਗੀਆਂ ਪਿੰਡ ਠੱਠੀਆਂ ਮਹੰਤਾਂ ਜ਼ਿਲ੍ਹਾ ਤਰਨਤਾਰਨ, ਦਲਜੀਤ ਸਿੰਘ ਵਾਸੀ ਪਿੰਡ ਠੱਠੀਆਂ ਮਹੰਤਾਂ ਥਾਣਾ ਸਰਿਆਲੀ ਜ਼ਿਲ੍ਹਾ ਤਰਨਤਾਰਨ, ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ ਥਾਣਾ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਤੇ ਸੰਤੋਸ਼ ਕੁਮਾਰ ਉਰਫ਼ ਬਾਬਾ ਵਾਸੀ ਨਿਊ ਜਵਾਲਾ ਨਗਰ ਮਕਸੂਦਾਂ ਹਾਲ ਵਾਸੀ ਨਾਗਰਾ ਵਜੋਂ ਹੋਈ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 500 ਗ੍ਰਾਮ ਹੈਰੋਇਨ, ਤਿੰਨ ਪਿਸਤੌਲ ਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਸੀਪੀ (ਤਫਤੀਸ਼) ਅਮਰਬੀਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਸੁਰਿੰਦਰ ਕੁਮਾਰ ਤੇ ਸਪੈਸ਼ਲ ਸੈੱਲ ਦੇ ਇੰਚਾਰਜ ਮਨਜਿੰਦਰ ਸਿੰਘ ਦੀਆਂ ਟੀਮਾਂ ਨੇ ਪਿਛਲੇ ਇਕ ਹਫਤੇ ਦੌਰਾਨ ਵੱਖ-ਵੱਖ ਥਾਵਾਂ 'ਤੇ ਕਰਵਾਈ ਕਰਦਿਆਂ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਪੈਸ਼ਲ ਸੈੱਲ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਵੇਰਕਾ ਮਿਲਕ ਪਲਾਂਟ ਨੇੜੇ ਲਿੱਧੜਾਂ ਵਾਲੇ ਪਾਸਿਓਾ ਆ ਰਹੇ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਬੈਗ 'ਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ | ਉਸ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-1 ਵਿਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ | ਮੁਲਜ਼ਮ ਪ੍ਰਦੀਪ ਕੁਮਾਰ ਉਰਫ ਬਾਟਾ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਟੀਮ ਨੇ ਦਲਜੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ | ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਭੇਜ ਦਿੱਤਾ ਗਿਆ | ਮੁਲਜ਼ਮ ਦਲਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਇਕ ਕੇਸ ਦਰਜ ਹੈ | ਏਸੀਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਪੈਸ਼ਲ ਸੈਲ ਦੀ ਟੀਮ ਨੇ ਗਸ਼ਤ ਦੌਰਾਨ ਅੰਤਰਰਾਜੀ ਬੱਸ ਸਟੈਂਡ ਨੇੜੇ ਸਥਿਤ ਪਾਸਪੋਰਟ ਦਫਤਰ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ, ਜਿਸ ਨੇ ਆਪਣਾ ਨਾਂ ਮਨਜੋਤ ਸਿੰਘ ਦੱਸਿਆ | ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਦੇਸੀ ਪਿਸਤੌਲ .32 ਬੋਰ ਤੇ 4 ਜ਼ਿੰਦਾ ਰੌਂਦ ਬਰਾਮਦ ਹੋਏ, ਜਿਸ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਡਵੀਜ਼ਨ ਨੰਬਰ-6 ਵਿਚ ਕੇਸ ਦਰਜ ਕਰਕੇ ਉਸ ਨੂੰ ਅਦਾਲਤ 'ਚ ਕੀਤਾ ਗਿਆ | ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ, ਜਿੱਥੇ ਉਸ ਕੋਲੋਂ ਅਸਲੇ ਬਾਰੇ ਤੇ ਹੋਰ ਅਪਰਾਧਕਾਂ ਸੰਬੰਧਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਏਸੀਪੀ (ਤਫਤੀਸ਼) ਅਮਰਬੀਰ ਸਿੰਘ ਨੇ ਦੱਸਿਆ ਕਿ ਤੀਜੇ ਮਾਮਲੇ 'ਚ ਸੀਆਈਏ ਸਟਾਫ ਦੀ ਟੀਮ ਨੇ ਮਕਸੂਦਾਂ ਚੌਕ ਨੇੜੇ ਇਕ ਵਿਅਕੀ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂਅ ਸੰਤੋਸ਼ ਕੁਮਾਰ ਉਰਫ ਬਾਬਾ ਦੱਸਿਆ | ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਪਿਸਤੌਲ ਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ, ਜਿਸ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-1 ਵਿਚ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ | ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ 'ਚ ਭੇਜ ਦਿੱਤਾ | ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਤੇ ਡੀਸੀਪੀ (ਤਫਤੀਸ਼) ਮਨਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਸੀਆਈਏ ਸਟਾਫ ਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਵਲੋਂ ਇਹ ਕਾਰਵਾਈ ਪੰਜਾਬ ਸਰਕਾਰ ਦੀ 'ਗੈਂਗਸਟਰਾਂ 'ਤੇ ਵਾਰ' ਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੀਤੀ ਗਈ ਹੈ | ਉਕਤ ਅਧਿਕਾਰੀਆਂ ਨੇ ਕਿਹਾ ਕਿ ਅਪਰਾਧੀਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਨੂੰ ਡਿਊਟੀਆਂ 'ਤੇ ਲਗਾਉਣ ਦੀ ਬਜਾਏ ਬੇਰੁਜ਼ਗਾਰਾਂ ਨੂੰ ਕੰਮ 'ਤੇ ਲਗਾਇਆ ਜਾਵੇ-ਗੋਲਡੀ ਅਗਲੀ ਖ਼ਬਰ ਮਕਸੂਦਾਂ ਸਬਜ਼ੀ ਮੰਡੀ ਬਾਹਰ ਈ-ਰਿਕਸ਼ਾ ਚੋਰੀ ਦੇ ਸ਼ੱਕ 'ਚ ਨੌਜਵਾਨ ਨੂੰ ਫੜਨ ਦੌਰਾਨ ਹੰਗਾਮਾ
Ad Position 24