10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਆਲ ਇੰਡੀਆ ਰੇਡੀਓ ਟਰਾਂਸਮੀਟਰ ਗੋਹਾਵਰ ਨੂੰ ਚੋਰਾਂ ਨੇ ਪੰਜਵੀਂ ਵਾਰ ਬਣਾਇਆ ਨਿਸ਼ਾਨਾ, 6 ਲੱਖ ਦੇ ਕਰੀਬ ਤਾਂਬੇ ਦੀਆਂ ਤਾਰਾਂ ਚੋਰੀ <br/>

Ad Position 21
No active advertisement
ਅਜੀਤ ਡੈਸਕ 27-05-2026
ਗੁਰਾਇਆ, 26 ਮਈ (ਬਲਵਿੰਦਰ ਸਿੰਘ)-ਨਜ਼ਦੀਕੀ ਆਲ ਇੰਡੀਆ ਰੇਡੀਓ ਟਰਾਂਸਮੀਟਰ ਗੋਹਾਵਰ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਇੱਕ ਵਾਰ ਫਿਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਦੱਸਣਯੋਗ ਹੈ ਕਿ ਇੱਕ ਮਹੀਨੇ ਦੇ ਅੰਦਰ ਇਹ ਪੰਜਵੀਂ ਚੋਰੀ ਦੀ ਘਟਨਾ ਹੈ, ਜਿਸ ਕਾਰਨ ਟਰਾਂਸਮੀਟਰ ਅਧਿਕਾਰੀਆਂ ਵਿਚ ਡਰ ਅਤੇ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰੇਸ਼ ਚੰਦ ਵਰਮਾ ਏ.ਈ. ਨੇ ਦੱਸਿਆ ਕਿ ਚੋਰ ਹਰ ਵਾਰ ਤਾਂਬੇ ਦੀਆਂ ਤਾਰਾਂ ਚੋਰੀ ਕਰਕੇ ਫ਼ਰਾਰ ਹੋ ਜਾਂਦੇ ਹਨ | ਲਗਾਤਾਰ ਹੋ ਰਹੀਆਂ ਇਨ੍ਹਾਂ ਚੋਰੀਆਂ ਕਾਰਨ ਹੁਣ ਤੱਕ ਕਰੀਬ 6 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਤਿੰਨ ਚੋਰ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋਏ ਹਨ | ਸਟੇਸ਼ਨ ਪ੍ਰਬੰਧਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਗਿ੍ਫ਼ਤਾਰ ਕਰਕੇ ਅਜਿਹੀਆਂ ਵਾਰਦਾਤਾਂ 'ਤੇ ਰੋਕ ਲਗਾਈ ਜਾਵੇ | ਪੁਲਿਸ ਨੂੰ ਹਰ ਵਾਰ ਲਿਖਤੀ ਸੂਚਨਾ ਦਿੱਤੀ ਗਈ ਹੈ ਪਰ ਚੋਰਾਂ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ |

Ad Position 22
No active advertisement
ਪਿਛਲੀ ਖ਼ਬਰ ਹਰਜਾਪ ਸਿੰਘ ਸੰਘਾ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਦਾ ਸੱਦਾ <br/> ਅਗਲੀ ਖ਼ਬਰ ਪੁਲਿਸ ਚੌਕੀ ਅੱਪਰਾ ਦੇ ਬਾਹਰ ਖੜ੍ਹੀਆਂ ਪੁਰਾਣੀਆਂ ਕਾਰਾਂ ਨੂੰ ਲੱਗੀ ਅੱਗ <br/>
Ad Position 24