10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਵਿਅਕਤੀ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

Ad Position 21
No active advertisement
ਅਜੀਤ ਡੈਸਕ 27-05-2026
ਚੁਗਿੱਟੀ/ਜੰਡੂਸਿੰਘਾ, 26 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਸੁੱਚੀ ਪਿੰਡ ਖੇਤਰ 'ਚ ਦੇਰ ਰਾਤ ਉਸ ਸਮੇਂ ਮਾਹੌਲ ਦਹਿਸ਼ਤ ਵਾਲਾ ਬਣ ਗਿਆ ਜਦੋਂ ਮੋਟਰਸਾਈਕਲ ਸਵਾਰ ਅਣਪਛਾਤੇ 2 ਵਿਅਕਤੀਆਂ ਵਲੋਂ ਕਾਰ ਸਵਾਰ ਇਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ | ਇਸ ਸੰਬੰਧੀ ਇਤਲਾਹ ਮਿਲਣ 'ਤੇ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਉੱਚ ਪੁਲਿਸ ਅਧਿਕਾਰੀ ਮੌਕੇੇ 'ਤੇ ਪਹੁੰਚੇ ਤੇ ਉਨ੍ਹਾਂ ਵਲੋਂ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਪਹੁੰਚਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਜ਼ਖਮੀ ਵਿਅਕਤੀ ਦੀ ਪਛਾਣ ਅਨਮੋਲ ਸਿੰਘ (18) ਪੁੱਤਰ ਤਲਵਿੰਦਰ ਸਿੰਘ ਉਰਫ ਲਾਡੂ ਵਾਸੀ ਲੱਧੇਵਾਲੀ ਯੂਨੀਵਰਸਿਟੀ ਜਲੰਧਰ ਦੇ ਰੂਪ 'ਚ ਸਾਹਮਣੇ ਆਈ ਹੈ | ਇਸ ਸੰਬੰਧੀ ਸੰਪਰਕ ਕਰਨ 'ਤੇ ਥਾਣਾ ਮੁਖੀ ਐਸ.ਐਚ.ਏ. ਜਸਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਇਸ ਸੰਬੰਧੀ ਕੁਝ ਕਹਿਣਾ ਉੱਚਿਤ ਨਹੀਂ ਹੈ | ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਜ਼ਖਮੀ ਲੜਕੇ ਦੇ ਪਰਿਵਾਰਕ ਜੀਆਂ ਵਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਮੱਦੇਨਜ਼ਰ ਅਗਾਂਹ ਦੀ ਕਾਰਵਾਈ ਕੀਤੀ ਜਾਵੇਗੀ | ਖਬਰ ਲਿਖੇ ਜਾਣ ਤੱਕ ਜ਼ਖਮੀ ਹੋਏ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਸੀ | ਦੱਸਿਆ ਜਾ ਰਿਹਾ ਹੈ ਕਿ ਉਕਤ ਦੀ ਗਰਦਨ 'ਤੇ ਇਕ ਗੋਲੀ ਲੱਗੀ ਹੈ | ਉਧਰ ਜ਼ਖਮੀ ਲੜਕੇ ਦੀ ਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਦਾ ਉਕਤ ਲੜਕਾ ਜਿਮ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ 'ਚ ਉਸ ਨੂੰ ਗੋਲੀ ਮਾਰ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਸਦਭਾਵਨਾ ਵਜੋਂ ਬੂਟਾ ਲਾਇਆ <br/> ਅਗਲੀ ਖ਼ਬਰ ਕਾਕੂ ਆਹਲੂਵਾਲੀਆ ਵੱਲੋਂ ਵੀ ਪੀੜਤਾਂ ਨਾਲ ਮੁਲਾਕਾਤ <br/>
Ad Position 24