ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-ਲਾਂਬੜੇ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ 'ਚ ਐੱਸ.ਜੀ.ਐੱਨ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸੁਰੀਲੀ ਅਵਾਜ਼ ਅਤੇ ਸ਼ਰਧਾ ਭਾਵਨਾ ਨਾਲ ਸ਼ਬਦ ਗਾਇਨ ਕਰਕੇ ਸਭ ਦਾ ਮਨ ਮੋਹ ਲਿਆ | ਇਸ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਵਿਦਿਆਰਥੀਆਂ ਨੂੰ 11 ਹਜ਼ਾਰ ਰੁਪਏ ਦਾ ਨਕਦ ਇਨਾਮ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਕੰਟਰੋਲਰ ਸ੍ਰੀਮਤੀ ਚਰਨਜੀਤ ਕੌਰ, ਪਿ੍ੰਸੀਪਲ ਜਗਜੀਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਮੁਕਾਬਲੇ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਅਤੇ ਆਧਿਆਤਮਿਕਤਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ 'ਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ |