16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਨਿਸਟਰੀਅਲ ਕਾਮੇ ਅੱਜ ਡੀ.ਸੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ

Ad Position 21
repet_subhas-goyals [Copy P29]
ਅਜੀਤ ਡੈਸਕ 28-05-2026
ਜਲੰਧਰ, 27 ਮਈ (ਜਤਿੰਦਰ ਪੰਮੀ)- ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਵਲੋਂ 28 ਮਈ ਨੂੰ ਜ਼ਿਲ੍ਹਾ ਹੈਡਕੁਆਰਟਰ ਵਿਖੇ ਡੀ.ਸੀ. ਦਫਤਰ ਦੇ ਬਾਹਰ ਆਪਣੀਆਂ ਮੰਗਾਂ ਦੇ ਹੱਕ 'ਚ ਰੋਸ ਵਜੋਂ ਰੋਸ ਪ੍ਰਦਰਸ਼ਨ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ, ਗੁਰਜੰਟ ਕੋਕਰੀ ਤੇ ਜਸਵੀਰ ਸਿੰਘ ਤਲਵਾੜਾ ਨੇ ਦੱਸਿਆ ਕਿ ਤਿੰਨਾਂ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿੱਚ ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਮੋਰਚਾ ਤਿਆਰ ਕੀਤਾ ਗਿਆ ਹੈ, ਜਿਸ ਦੇ ਸੱਦੇ 'ਤੇ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੌਰਾਨ ਪੰਜਾਬ ਦੇ ਤਕਰੀਬਨ ਦੋ ਲੱਖ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਵਾਅਦਾ ਕੀਤਾ ਗਿਆ ਸੀ ਜੋ ਅੱਜ ਤੱਕ ਵੀ ਪੂਰਾ ਨਹੀਂ ਹੋਇਆ | ਹਾਲਾਂਕਿ ਸਰਕਾਰ ਵਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਸ ਨੇ ਆਪਣੇ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਜੋ ਕਿ ਸਰਾਸਰ ਝੂਠ ਦਾ ਪੁਲੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਟੈੱਸਟ ਦੇਣ ਆਏ ਵਿਅਕਤੀ ਨੇ ਖੰਭੇ 'ਚ ਮਾਰੀ ਗੱਡੀ <br/> ਅਗਲੀ ਖ਼ਬਰ ਸ਼ਬਦ ਕੀਰਤਨ ਮੁਕਾਬਲੇ 'ਚ ਐੱਸ.ਜੀ.ਐੱਨ. ਪਬਲਿਕ ਸਕੂਲ ਦੇ ਵਿਦਿਆਰਥੀ ਰਹੇ ਪਹਿਲੇ ਸਥਾਨ 'ਤੇ <br/>
Ad Position 24