16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਾ. ਰੂੜਾ ਰਾਮ ਪਰਜੀਆਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 28-05-2026
ਸ਼ਾਹਕੋਟ, 27 ਮਈ (ਬਾਂਸਲ)-ਲੋਕ ਹਿੱਤਾਂ ਲਈ ਲੜਨ ਵਾਲੇ ਸੀਨੀਅਰ ਕਮਿਊਨਿਸਟ ਆਗੂ ਕਾਮਰੇਡ ਰੂੜਾ ਰਾਮ ਪਰਜੀਆਂ, ਜੋ ਬੀਤੀ 18 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਰਜੀਆਂ ਕਲਾਂ (ਸ਼ਾਹਕੋਟ) ਵਿਖੇ ਹੋਈ¢ ਇਸ ਮÏਕੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ¢ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਦÏਰਾਨ ਕਾਮਰੇਡ ਰੂੜਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੂਰਤ ਸਿੰਘ ਧਰਮਕੋਟ ਨੇ ਕਿਹਾ ਕਿ ਤੰਗੀਆਂ ਤੁਰਸ਼ੀਆਂ ਦੇ ਬਾਵਜੂਦ ਵੀ ਲੋਕਾਂ ਲਈ ਸੰਘਰਸ਼ ਕਰਦੇ ਰਹਿਣਾ ਕਿਸੇ ਆਮ ਵਿਅਕਤੀ ਦਾ ਕੰਮ ਨਹੀਂ ਹੈ, ਤੇ ਕਾਮਰੇਡ ਰੂੜਾ ਰਾਮ ਨੇ ਆਪਣਾ ਸਾਰਾ ਜੀਵਨ ਨਿੱਜੀ ਹਿੱਤਾਂ ਦੀ ਥਾਂ ਲੋਕ ਹਿੱਤਾਂ ਨੂੰ ਸਮਰਪਿਤ ਕਰਕੇ ਆਪਣੇ ਆਪ ਨੂੰ ਲੋਕਾਂ ਦਾ ਆਗੂ ਬਣਾਇਆ¢ ਉਨ੍ਹਾਂ ਕਿਹਾ ਕਿ ਕਾਮਰੇਡ ਰੂੜਾ ਰਾਮ ਦੇ ਰਹਿੰਦੇ ਕਾਰਜਾਂ ਨੂੰ ਪੂਰਾ ਕਰਨਾ ਹੀ ਉਨ੍ਹਾਂ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ¢ ਇਸ ਮੌਕੇ ਸੀ. ਪੀ. ਆਈ. ਦੇ ਜਿਲ੍ਹਾ ਸਕੱਤਰ ਕਾਮਰੇਡ ਰਸ਼ਪਾਲ ਕੇਲੈ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਾਮਰੇਡ ਰੂੜਾ ਰਾਮ ਵਰਗੇ ਸ਼ੰਘਰਸ਼ੀਲ ਯੋਧੇ ਹੀ ਮਿਸਾਲੀ ਜੀਵਨ ਜੀਅ ਸਕਦੇ ਹਨ¢ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਬਾਦਕਾਰਾਂ ਲਈ ਕੀਤੇ ਵੱਡੇ ਸੰਘਰਸ਼ ਦੇ ਬਦਲੇ ਆਪਣੇ ਲਈ ਇੱਕ ਮਰਲਾ ਜ਼ਮੀਨ ਵੀ ਨਾ ਰੱਖਣਾ ਇੱਕ ਮਿਸਾਲ ਹੈ¢ ਉਨ੍ਹਾਂ ਸ਼ਰਧਾਂਜਲੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦਾ ਪਰਿਵਾਰ ਵੱਲੋਂ ਧੰਨਵਾਦ ਵੀ ਕੀਤਾ¢ ਇਸ ਮÏਕੇ ਸਟੀਲ ਅਥਾਰਟੀ ਆਫ਼ ਇੰਡੀਆ ਦੇ ਸਾਬਕਾ ਮੈਂਬਰ ਡਾ. ਜਗਤਾਰ ਸਿੰਘ ਚੰਦੀ ਅਤੇ ਕਾਂਗਰਸ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਮੀਡੀਆ ਇੰਚਾਰਜ ਅਮਨਦੀਪ ਸੈਦਪੁਰੀ ਨੇ ਵੀ ਸੰਬੋਧਨ ਕਰਦਿਆਂ ਕਾ. ਰੂੜਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ¢ ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਮੈਂਬਰ ਮਾਸਟਰ ਜਤਿੰਦਰਪਾਲ ਬੱਲਾ ਨੇ ਮੰਚ ਸੰਚਾਲਨ ਕਰਦਿਆਂ ਕਾਮਰੇਡ ਰੂੜਾ ਰਾਮ ਨਮਿਤ ਵੱਖ ਵੱਖ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਵਲੋਂ ਆਏ ਸ਼Ïਕ ਸੰਦੇਸ਼ ਵੀ ਪੜ੍ਹ ਕੇ ਸੁਣਾਏ¢ ਸ਼ੋਕ ਸੰਦੇਸ਼ ਭੇਜਣ ਵਾਲਿਆਂ ਵਿਚ ਭਾਰਤੀ ਕਮਿਊਨਿਸਟ ਪਾਰਟੀ ਦੀ ਨੈਸ਼ਨਲ ਕÏਾਸਲ ਦੇ ਮੈਂਬਰ ਤੇ ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ, ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਕÏਮੀ ਜਨਰਲ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ ਗੋਰੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਸੀ. ਪੀ. ਆਈ. (ਐੱਮ) ਦੇ ਸੀਨੀਅਰ ਆਗੂ ਕਾਮਰੇਡ ਲਹਿੰਬਰ ਸਿੰਘ ਤੱਗੜ ਆਦਿ ਸ਼ਾਮਲ ਹਨ¢ ਸ਼ਰਧਾਂਜਲੀ ਸਮਾਗਮ ਮÏਕੇ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ, ਡਾ.ਪਿਆਰਾ ਲਾਲ, ਬੂੜਾ ਰਾਮ, ਸੀਨੀਅਰ ਕਮਿਊਨਿਸਟ ਆਗੂ ਕਾਮਰੇਡ ਹਰਜਿੰਦਰ ਸਿੰਘ ਮÏਜੀ, ਕਾਮਰੇਡ ਸੁਨੀਲ ਕੁਮਾਰ ਆਗੂ ਭੱਠਾ ਯੂਨੀਅਨ, ਕਾਮਰੇਡ ਸਿਕੰਦਰ ਸੰਧੂ ਆਗੂ ਪੰਜਾਬ ਖੇਤ ਮਜ਼ਦੂਰ ਸਭਾ, ਅਮਰੀਕ ਸਿੰਘ ਕਲੇਰ, ਹਰਦੇਵ ਸਿੰਘ ਪੀਟਾ ਸਾਬਕਾ ਮੈਂਬਰ ਨਗਰ ਪੰਚਾਇਤ ਸ਼ਾਹਕੋਟ, ਕਾਮਰੇਡ ਸਵਰਨ ਸਿੰਘ ਭੋਏਪੁਰੀ, ਕੇਵਲ ਕ੍ਰਿਸ਼ਨ ਮੱਟੂ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/> ਅਗਲੀ ਖ਼ਬਰ ਜਲੰਧਰ ਜ਼ਿਲ੍ਹੇ 'ਚ ਸਭ ਤੋਂ ਵੱਧ ਪੋਿਲੰਗ ਨਾਲ 'ਲੋਹੀਆਂ ਵਾਲੇ' ਬਣੇ ਮੋਹਰੀ
Ad Position 24