02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਐੱਸ. ਜੀ. ਐੱਨ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੋਲਰ ਪਾਵਰ ਸਿਸਟਮ ਵਰਕਸ਼ਾਪ 'ਚ ਲਿਆ ਭਾਗ <br/>

Ad Position 21
No active advertisement
ਅਜੀਤ ਡੈਸਕ 29-05-2026
ਜਲੰਧਰ, 28 ਮਈ (ਐੱਮ. ਐੱਸ. ਲੋਹੀਆ)–ਐੱਸ. ਜੀ. ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਕਰਵਾਏ 'ਸੋਲਰ ਪਾਵਰ ਸਿਸਟਮ' ਵਰਕਸ਼ਾਪ 'ਚ ਭਾਗ ਲਿਆ | ਇਸ ਵਰਕਸ਼ਾਪ 'ਚ ਵੱਖ-ਵੱਖ 8 ਸਕੂਲਾਂ ਦੇ ਲਗਭਗ 90 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਊਰਜਾ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਰੋਤਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸੂਰਜੀ ਊਰਜਾ ਦੀ ਮਹੱਤਤਾ, ਸੋਲਰ ਪਾਵਰ ਸਿਸਟਮ ਦੀ ਕਾਰਗੁਜ਼ਾਰੀ ਅਤੇ ਇਸ ਦੀ ਆਮ ਦੇਖਭਾਲ ਸਬੰਧੀ ਵੀ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ | ਪੀ.ਜੀ.ਐੱਸ.ਸੀ. 'ਚ ਲੱਗੇ ਸੋਲਰ ਪਲਾਂਟ ਰਾਹੀਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ, ਜਿਸ ਨਾਲ ਉਨ੍ਹਾਂ 'ਚ ਵਿਗਿਆਨਕ ਸੋਚ ਅਤੇ ਨਵੀਨੀਕਰਨ ਯੋਗ ਊਰਜਾ ਪ੍ਰਤੀ ਰੁਚੀ 'ਚ ਵਾਧਾ ਹੋਇਆ | ਇਹ ਪ੍ਰੋਗਰਾਮ ਹਰਮਿੰਦਰ ਪਾਲ ਸਿੰਘ ਇਲੈਕਟ੍ਰੀਕਲ ਇੰਜੀਨੀਅਰ ਵਲੋਂ ਕਰਵਾਇਆ ਗਿਆ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਮਕਸੂਦਾਂ ਫਲਾਈਓਵਰ ਨੇੜੇ ਲੁੱਟਖੋਹ ਕਰਨ ਵਾਲਾ ਇਕ ਲੁਟੇਰਾ ਕਾਬੂ <br/> ਅਗਲੀ ਖ਼ਬਰ ਅੱਤਵਾਦ ਖ਼ਿਲਾਫ਼ ਲੜਾਈ 'ਚ ਕੋਈ ਦੋਹਰਾ ਮਾਪਦੰਡ ਨਹੀਂ-ਡੋਵਾਲ ਰੂਸ 'ਚ ਅੰਤਰਰਾਸ਼ਟਰੀ ਸੁਰੱਖਿਆ ਮੰਚ ਨੂੰ ਕੀਤਾ ਸੰਬੋਧਨ...
Ad Position 24
No active advertisement