02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵੈਸਟ ਹਲਕੇ 'ਚ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਦੀ ਚੋਣ

Ad Position 21
No active advertisement
ਅਜੀਤ ਡੈਸਕ 30-05-2026
ਜਲੰਧਰ, 29 ਮਈ (ਪਵਨ ਖਰਬੰਦਾ)-ਕਾਂਗਰਸ ਪਾਰਟੀ ਵਲੋਂ ਅੱਜ ਜਲੰਧਰ ਸ਼ਹਿਰੀ ਦੇ ਵੈੱਸਟ ਹਲਕੇ ਦੇ ਅਧੀਨ ਆਉਂਦੇ ਖੇਤਰਾਂ 'ਚ ਰਹਿਣ ਵਾਲੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਵੈੱਸਟ ਹਲਕੇ ਦੇ ਇੰਚਾਰਜ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਸੁਰਿੰਦਰ ਕੌਰ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਹਾਜ਼ਰ ਸਨ | ਹਲਕਾ ਇੰਚਾਰਜ ਸੁਰਿੰਦਰ ਕੌਰ ਨੇ ਦੱਸਿਆ ਕਿ ਅੱਜ ਕਾਂਗਰਸ ਪਾਰਟੀ ਦੇ ਬਹੁਤ ਹੀ ਮਿਹਨਤੀ ਵਰਕਰਾਂ ਓਮ ਪ੍ਰਕਾਸ਼ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ, ਵਿਪਵ ਕੁਮਾਰ ਨੂੰ ਜਨਰਲ ਸਕੱਤਰ, ਲੱਭਾ ਰਾਮ ਨੂੰ ਜਨਰਲ ਸਕੱਤਰ, ਪਿ੍ੰਸ ਕੁਮਾਰ ਨੂੰ ਜਨਰਲ ਸਕੱਤਰ ਤੇ ਨਰੇਸ਼ ਕੁਮਾਰ ਨੂੰ ਵੀ ਜਨਰਲ ਸਕੱਤਰ ਚੁਣਿਆ ਗਿਆ ਤੇ ਇਸੇ ਤਰ੍ਹਾਂ ਹੀ ਗੌਤਮ ਸਹੋਤਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਹਾਜ਼ਰ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਉਕਤ ਆਗੂਆਂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਮਿਹਨਤ ਤੇ ਵਧੀਆ ਕਾਰਗੁਜਾਰੀ ਨੂੰ ਦੇਖਦੇ ਹੋਏ ਇਹ ਅਹੁਦੇਦਾਰੀਆਂ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਕਤ ਆਗੂ ਪਾਰਟੀ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਪਹਿਲਾਂ ਨਾਲੋਂ ਹੋਰ ਵੀ ਮਿਹਨਤ ਕਰਦੇ ਰਹਿਣਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ | ਹਲਕਾ ਇੰਚਾਰਜ ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਆਗੂ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਬੀਤੇ ਕਾਫ਼ੀ ਸਮੇਂ ਤੋਂ ਮਿਹਨਤ ਕਰਦੇ ਆ ਰਹੇ ਹਨ, ਜਿਸ ਸੱਦਕਾ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਦੀ ਇਸ ਮਿਹਨਤ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਉਕਤ ਆਗੂਆਂ ਨੂੰ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਹੁਣ ਤੋਂ ਹੀ ਤਿਆਰੀ ਆਰੰਭ ਕਰ ਲੈਣ ਤੇ ਹਲਕੇ ਅਦੀਨ ਆਉਂਦੇ ਖੇਤਰਾਂ 'ਚ ਪਾਰਟੀ ਦੀਆਂ ਕਾਰਗੁਜਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ 2027 ਦੀਆਂ ਚੋਣਾਂ ਦੌਰਾਨ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰੁਣ ਕੁਮਾਰ, ਅਨਿਲ ਸਹੋਤਾ ਤੇ ਵਿਕਾਸ ਸੰਗਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਪਾਏ ਜਾਣ 'ਤੇ ਕੈਦ ਤੇ ਜੁਰਮਾਨਾ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ 1 ਨੂੰ 34 ਕਰੋੜ ਦੇ ਕੰਮਾਂ ਨੂੰ ਮਿਲੇਗੀ ਮਨਜ਼ੂਰੀ
Ad Position 24
No active advertisement