ਸ਼ਾਹਕੋਟ, 29 ਮਈ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਦੇ ਉਪ ਪੁਲਿਸ ਕਪਤਾਨ ਸਰਵਨ ਸਿੰਘ ਬੱਲ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਤਹਿਤ ਸਬ ਇੰਸਪੈਕਟਰ ਦਿਲਬਾਗ ਸਿੰਘ ਮੁੱਖ ਅਫ਼ਸਰ ਥਾਣਾ ਸ਼ਾਹਕੋਟ ਦੀ ਦੇਖ ਰੇਖ ਹੇਠ ਏ.ਐੱਸ.ਆਈ. ਅੰਗਰੇਜ ਸਿੰਘ ਇੰਚਾਰਜ ਪੁਲਿਸ ਚÏਾਕੀ ਮਲਸੀਆਂ ਦੀ ਪੁਲਿਸ ਪਾਰਟੀ ਨੇ 6 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ 14 ਮੋਟਰਸਾਈਕਲ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਰਵਨ ਸਿੰਘ ਬੱਲ ਅਤੇ ਥਾਣਾ ਮੁਖੀ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਪਹਿਲੀ ਮਈ 2026 ਨੂੰ ਅਜੀਤ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਮੁਹੱਲਾ ਆਜ਼ਾਦ ਨਗਰ ਸ਼ਾਹਕੋਟ ਨੇ ਇਤਲਾਹ ਦਿੱਤੀ ਸੀ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.-67-ਬੀ-5358 ਮਾਰਕਾ ਹੀਰੋ ਸਪਲੈਂਡਰ 'ਤੇ ਧੰਜੂ ਹਸਪਤਾਲ ਬਾਜਵਾ ਕਲਾ ਤੋਂ ਦਵਾਈ ਲੈਣ ਵਾਸਤੇ ਗਿਆ ਸੀ ਕਿ ਧੰਜੂ ਹਸਪਤਾਲ ਦੇ ਬਾਹਰੋਂ ਕੋਈ ਅਣਪਛਾਤਾ ਵਿਅਕਤੀ ਉਸਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ¢ ਉਸਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰਨ ਉਪਰੰਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਵਿਸ਼ੇਸ਼ ਟੀਮ ਗਠਿਤ ਕੀਤੀ ਗਈ¢ ਗਠਿਤ ਕੀਤੀ ਗਈ ਟੀਮ ਵੱਲੋਂ ਦੋਸ਼ੀਅਨ ਸੰਨੀ ਉਰਫ਼ ਉਦੈ ਪੁੱਤਰ ਅਸ਼ੋਕ ਕੁਮਾਰ ਵਾਸੀ ਮੁਹੱਲਾ ਜੋਗੀਆਂ ਥਾਣਾ ਧਰਮਕੋਟ, ਗੋਬਿੰਦਾ ਸਿੰਘ ਉਰਫ਼ ਬਿੱਲਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੁੱਗਾ ਮੁਹੱਲਾ ਧਰਮਕੋਟ, ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਪਿਆਰਾ ਸਿੰਘ ਵਾਸੀ ਕੋਹਾੜ ਕਲਾਂ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ, ਜਸਵੀਰ ਸਿੰਘ ਉਰਫ਼ ਜੱਸ ਪੁੱਤਰ ਮੋਹਣ ਸਿੰਘ ਵਾਸੀ ਮੁੱਹਲਾ ਰਿਸ਼ੀ ਨਗਰ ਥਾਣਾ ਸ਼ਾਹਕੋਟ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ 14 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ¢ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਬਾੜੀਏ ਗੋਵਿੰਦਾ ਪੁੱਤਰ ਦਰਸ਼ਨ ਵਾਸੀ ਮੁਹੱਲਾ ਜੋਗੀਆਂ ਥਾਣਾ ਧਰਮਕੋਟ ਤੇ ਗੋਬਿੰਦਾ ਸਿੰਘ ਉਰਫ਼ ਗੋਬਿੰਦੀ ਪੁੱਤਰ ਹਰਬੰਸ ਸਿੰਘ ਵਾਸੀ ਢੋਲੇਵਾਲ ਥਾਣਾ ਧਰਮਕੋਟ ਜ਼ਿਲਾ ਮੋਗਾ ਨੂੰ ਵੀ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ¢ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਗਿਰੋਹ ਜ਼ਿਲ੍ਹਾ ਜਲੰਧਰ ਤੇ ਜ਼ਿਲ੍ਹਾ ਮੋਗਾ ਵਿਚੋਂ ਮੋਟਰਸਾਇਕਲ ਚੋਰੀ ਕਰਕੇ ਅੱਗੇ ਵੇਚਦੇ ਸਨ¢ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਨ ਨੂੰ ਪੇਸ਼ ਅਦਾਲਤ ਵਿਚ ਪੇਸ਼ ਕਰਨ ਉਪਰੰਤ ਪੁਲਿਸ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ¢