01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜਲੰਧਰ ਪੁੱਜਣ 'ਤੇ ਕੇਵਲ ਸਿੰਘ ਢਿੱਲੋਂ ਦਾ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 31-05-2026
ਜਲੰਧਰ, 30 ਮਈ (ਸ਼ਿਵ)-ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਕਿਉਂਕਿ ਜਿਸ ਤਰਾਂ ਨਾਲ ਭਾਜਪਾ ਸਰਕਾਰਾਂ ਵਾਲੇ ਰਾਜ ਵਿਕਾਸ ਪੱਖੋਂ ਲਗਾਤਾਰ ਅੱਗੇ ਵਧ ਰਹੇ ਹਨ | ਉਨਾਂ ਕਿਹਾ ਕਿ ਭਾਜਪਾ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਮਜ਼ਬੂਤੀ ਨਾਲ ਲੜਕੇ ਆਪਣੀ ਸਰਕਾਰ ਬਣਾਏਗੀ | ਪ੍ਰਧਾਨ ਬਣਨ ਤੋਂ ਬਾਅਦ ਸ. ਕੇਵਲ ਸਿੰਘ ਢਿੱਲੋਂ ਅੱਜ ਸਵੇਰੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਵਿਸ਼ੇਸ਼ ਤੌਰ 'ਤੇ ਪੁੱਜੇ ਸਨ ਜਿੱਥੇ ਕਿ ਭਾਜਪਾ ਆਗੂਆਂ ਨੇ ਉਨਾਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਵੇਲੇ ਦੇਸ਼ ਦੇ 23 ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ ਤੇ ਡਬਲ ਇੰਜਨ ਦੀ ਸਰਕਾਰ ਬਣਨ ਤੋਂ ਬਾਅਦ ਉਨਾਂ ਰਾਜਾਂ ਵਿਚ ਰਿਕਾਰਡ ਕੰਮ ਹੋਏ ਹਨ ਸਗੋਂ ਕਾਨੂੰਨ ਵਿਵਸਥਾ ਵਿਚ ਇਤਿਹਾਸਕ ਸੁਧਾਰ ਕੀਤੇ ਗਏ ਹਨ | ਮੌਜੂਦਾ ਸਮੇਂ ਵਿਚ ਪੰਜਾਬ ਪਿਛਲੇ ਕਾਫੀ ਸਾਲਾਂ ਤੋਂ ਬਾਕੀ ਰਾਜਾਂ ਤੋਂ ਕਾਫੀ ਪਿੱਛੇ ਚਲਾ ਗਿਆ ਹੈ | ਇਕ ਸਵਾਲ ਦੇ ਪੁੱਛੇ ਜਾਣ 'ਤੇ ਸ. ਢਿੱਲੋਂ ਨੇ ਦੁਹਰਾਇਆ ਕਿ ਪਾਰਟੀ ਇਕੱਲਿਆਂ ਹੀ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਜਾ ਰਹੀ ਹੈ | ਪੰਜਾਬ ਭਾਜਪਾ ਪ੍ਰਧਾਨ ਨੇ ਹਰਿਆਣਾ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਜਿਸ ਤਰਾਂ ਨਾਲ 21 ਫ਼ਸਲਾਂ ਦੀ ਐਮ. ਐੱਸ. ਪੀ. 'ਤੇ ਖ਼ਰੀਦ ਕੀਤੀ ਜਾ ਰਹੀ ਹੈ ਤਾਂ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਆਉਣ 'ਤੇ ਸਾਰੀਆਂ ਫ਼ਸਲਾਂ ਐਮ. ਐੱਸ. ਪੀ. 'ਤੇ ਖ਼ਰੀਦ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ ਸਗੋਂ ਸੂਬੇ ਦੇ ਹਾਲਾਤ ਠੀਕ ਕਰਨ ਲਈ ਗੈਂਗਸਟਰ ਵਾਦ ਸਮੇਤ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ | ਸਥਾਨਕ ਸਰਕਾਰਾਂ ਚੋਣਾਂ ਵਿਚ ਪਾਰਟੀ ਦੇ ਪ੍ਰਦਰਸ਼ਨ ਨੂੰ ਵਧੀਆ ਕਰਾਰ ਦਿੰਦੇ ਹੋਏ ਸ. ਢਿੱਲੋਂ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਜੁੱਟ ਗਈ ਹੈ | ਉਨਾਂ ਨੇ ਆਪ ਸਰਕਾਰ ਨੂੰ ਹਰ ਖੇਤਰ ਵਿਚ ਫ਼ੇਲ•ਕਰਾਰ ਦਿੰਦੇ ਹੋਏ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਕੀਤੇ ਗਏ ਧੱਕੇ ਕਿਸੇ ਤੋਂ ਲੁਕੇ ਹੋਏ ਨਹੀਂ ਹਨ | ਕੇਵਲ ਸਿੰਘ ਢਿੱਲੋਂ ਨੇ ਮਨੋਰੰਜਨ ਕਾਲੀਆ ਨਾਲ ਕੁੱਝ ਸਮੇਂ ਤੱਕ ਬੰਦ ਕਮਰੇ ਵਿਚ ਮੀਟਿੰਗ ਕੀਤੀ ਜਿਸ ਵਿਚ ਪੰਜਾਬ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਸ੍ਰੀ ਕਾਲੀਆ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਨੂੰ ਜਲੰਧਰ ਦੇ ਇਤਿਹਾਸ 'ਤੇ ਆਧਾਰਿਤ ਇਕ ਪੁਸਤਕ 'ਇਕ ਸ਼ਹਿਰ ਜਲੰਧਰ' ਤੇ ਨਾਲ ਹੀ ਸਵਰਗੀ ਪਿਤਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਮਨਮੋਹਨ ਕਾਲੀਆ ਦੁਆਰਾ ਲਿਖਤ ਹੋਰ ਪੁਸਤਕ 'ਥਾਟ ਐਟ ਮਿਡ ਨਾਈਟ' ਭੇਟ ਕੀਤੀ | ਕੇਵਲ ਸਿੰਘ ਢਿੱਲੋਂ ਨੇ ਭਾਜਪਾ ਦੇ ਹੋਰ ਕਈ ਆਗੂਆਂ ਨਾਲ ਮੁਲਾਕਾਤ ਵੀ ਕੀਤੀ | ਇਸ ਮੌਕੇ ਰਾਕੇਸ਼ ਰਾਠੌਰ,ਪਰਮਿੰਦਰ ਸਿੰਘ ਬਰਾੜ, ਅਵਿਨਾਸ਼ ਚੰਦਰ, ਸੁਸ਼ੀਲ ਸ਼ਰਮਾ, ਰਾਜੇਸ਼ ਕਪੂਰ, ਅਸ਼ੋਕ ਸਰੀਨ, ਅਸ਼ਵਨੀ ਭੰਡਾਰੀ, ਸ੍ਰੀਮਤੀ ਕਰਮਜੀਤ ਕੌਰ ਚੌਧਰੀ, ਜਵਾਹਰ ਸੂਦ, ਰਾਜੇਸ਼ ਜੈਨ, ਸ਼ਾਮ ਸ਼ਰਮਾ, ਰਮਨ ਪੱਬੀ ਤੇ ਹੋਰ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਦੀਆਂ ਰੱਦ ਕੀਤੀਆਂ ਤੇ ਰੋਕੀਆਂ ਹੋਈਆਂ ਵੋਟਾਂ ਸੰਬੰਧੀ ਜ਼ੋਨਲ ਰਿਟਰਨਿੰਗ ਅਫਸਰ ਨੇ ਯੂਥ ਆਗੂਆਂ ਨਾਲ ਕੀਤੀ ਮ... ਅਗਲੀ ਖ਼ਬਰ ਮੀਂਹ ਨਾਲ ਲੋਕਾਂ ਨੂੰ ਮਿਲੀ ਕਹਿਰ ਦੀ ਗਰਮੀ ਤੋਂ ਰਾਹਤ
Ad Position 24