01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕਮਿਸ਼ਨਰੇਟ ਪੁਲਿਸ ਵਲੋਂ ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 31-05-2026
ਜਲੰਧਰ, 30 ਮਈ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਵਲੋਂ ਸੇਵਾਮੁਕਤ ਹੋਣ ਵਾਲੇ 23 ਮੁਲਾਜ਼ਮਾਂ ਦਾ ਪੁਲਿਸ ਲਾਈਨ ਵਿਖੇ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ | ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੁਲਿਸ ਦੀ ਨੌਕਰੀ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਨੇ ਵੱਖ-ਵੱਖ ਪੁਲਿਸ ਸਟੇਸ਼ਨਾਂ, ਵਿੰਗਾਂ ਤੇ ਸ਼ਾਖਾਵਾਂ 'ਚ ਆਪਣੀ ਡਿਊਟੀ ਪੂਰੀ ਨਿਸ਼ਠਾ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ, ਜਿਸ ਲਈ ਕਮਿਸ਼ਨਰੇਟ ਪੁਲਿਸ ਉਨ੍ਹਾਂ ਦੀ ਦਿਲੋਂ ਧੰਨਵਾਦੀ ਹੈ | ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ 'ਚ 2 ਇੰਸਪੈਕਟਰ, ਨੂੰ ਐੱਸ. ਆਈ., 18 ਏ. ਐੱਸ. ਆਈ. ਤੇ 2 ਹੌਲਦਾਰ ਸ਼ਾਮਿਲ ਸਨ | ਸੀਪੀ ਧੰਨਪ੍ਰੀਤ ਕੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਏ. ਡੀ. ਸੀ. ਪੀ.-1 ਆਕਰਸ਼ੀ ਜੈਨ ਤੇ ਏ.ਡੀ.ਸੀ.ਪੀ. (ਹੈੱਡਕੁਆਰਟਰ) ਸੁਖਵਿੰਦਰ ਸਿੰਘ ਨੇ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਨੂੰ ਮਿਲ ਕੇ ਚੋਣਾਂ 'ਚ ਜਿੱਤ ਦਰਜ ਕਰਨ 'ਤੇ ਦਿੱਤੀ ਵਧਾਈ ਅਗਲੀ ਖ਼ਬਰ ਏ.ਪੀ.ਜੇ. ਸਕੂਲ ਰਾਮਾ ਮੰਡੀ 'ਚ ਏਕਮ ਸਿੰਘ ਰਾਏ ਨੂੰ ਹੈੱਡ ਬੁਆਏ ਤੇ ਆਰਸ਼ਵੀ ਸ਼ਰਮਾ ਨੂੰ ਹੈੱਡ ਗਰਲ ਚੁਣਿਆ
Ad Position 24