ਕੌਂਸਲਰ ਗੁਲਾਟੀ ਦੇ ਵਾਰਡ ਵਿਚ ਰਾਸ਼ਨ ਕਿੱਟਾਂ ਵੰਡੀਆਂ
ਅਜੀਤ ਡੈਸਕ
31-05-2026
ਜਲੰਧਰ, 30 ਮਈ (ਸ਼ਿਵ)-ਪੰਜਾਬ ਸਰਕਾਰ ਵਲੋਂ 'ਮੇਰੀ ਰਸੋਈ ਯੋਜਨਾ' ਦੀ ਸ਼ੁਰੂਆਤ ਕੇਂਦਰੀ ਹਲਕੇ ਅਧੀਨ ਪੈਂਦੇ ਵਾਰਡ ਨੰਬਰ 70 ਵਿਚ ਕੀਤਾ ਗਿਆ¢ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ ਹੇਠ ਵਾਰਡ ਨੰਬਰ 70 ਦੇ ਕੌਂਸਲਰ ਜਤਿਨ ਗੁਲ੍ਹਾਟੀ ਨੇ ਆਪਣੇ ਹੱਥਾਂ ਨਾਲ ਮÏਜੂਦ ਲੋਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ¢ ਇਸ ਮÏਕੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਮਹਿਲਾਵਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹਨ¢ ਉਨ੍ਹਾਂ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਮੱਧ ਵਰਗ ਦੇ ਪਰਿਵਾਰ ਕਾਫ਼ੀ ਪ੍ਰਭਾਵਿਤ ਹੋ ਰਹੇ ਹਨ¢ ਕੌਂਸਲਰ ਜਤਿਨ ਗੁਲ੍ਹਾਟੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਹੋਰ ਕਈ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕਰਨ ਜਾ ਰਹੀ ਹੈ, ਜਿਸ ਨਾਲ ਪੰਜਾਬ ਦੀ ਜਨਤਾ ਨੂੰ ਵੱਧ ਰਹੀ ਮਹਿੰਗਾਈ ਤੋਂ ਰਾਹਤ ਮਿਲੇਗੀ¢