01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਬਸੰਤ ਵਿਹਾਰ ਦੀਆਂ ਗਲੀਆਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 31-05-2026
ਚੁਗਿੱਟੀ/ਜੰਡੂਸਿੰਘਾ, 30 ਮਈ (ਨਰਿੰਦਰ ਲਾਗੂ)-ਵਾਰਡ ਨੰ. 5 ਅਧੀਨ ਆਉਂਦੀ ਕਾਲੋਨੀ ਬਸੰਤ ਵਿਹਾਰ ਵਿਖੇ ਨਵੀਆਂ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੌਂਸਲਰਪਤੀ ਲਗਨਦੀਪ ਸਿੰਘ ਨੇ ਦੱਸਿਆ ਕਿ ਇਸ ਬਾਬਤ ਇਲਾਕਾ ਵਸਨੀਕਾਂ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਹੀ ਜਲੰਧਰ ਹਲਕਾ ਕੇਂਦਰ ਦੇ ਇੰਚਾਰਜ ਨਿਤਿਨ ਕੋਹਲੀ ਨੂੰ ਕੱਚੀਆਂ ਗਲੀਆਂ ਨੂੰ ਪੱਕੀਆਂ ਬਣਾਉਣ ਲਈ ਅਪੀਲ ਕੀਤੀ ਗਈ ਸੀ | ਜਿਸ ਨੂੰ ਧਿਆਨ 'ਚ ਰੱਖਦੇ ਹੋਏ ਪਹਿਲ ਦੇ ਆਧਾਰ 'ਤੇ ਕੰਮ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਕਤ ਵਾਰਡ 'ਚ ਕੌਂਸਲਰ ਨਵਦੀਪ ਕੌਰ ਦੇ ਯਤਨਾਂ ਨਾਲ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸੰਨੀ ਬੈਂਸ, ਵਿਨੋਦ ਵਰਮਾ, ਦਿਨੇਸ਼ ਅਰੋੜਾ, ਵਿਸ਼ਾਲ ਸ਼ਰਮਾ, ਜਸਵੰਤ ਸਿੰਘ, ਹਰਸਿਮਰਨ ਕੌਰ, ਇੰਦਰਾਨੀ ਸ਼ਾਹ, ਮੁਕੇਸ਼ ਵਰਮਾ ਤੇ ਕਿਰਨ ਬੈਂਸ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਸੁਰੱਖਿਅਤ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਕੌਂਸਲਰ ਗੁਲਾਟੀ ਦੇ ਵਾਰਡ ਵਿਚ ਰਾਸ਼ਨ ਕਿੱਟਾਂ ਵੰਡੀਆਂ
Ad Position 24