01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ ਦੀਆਂ ਚੋਣਾਂ 'ਚ ਜਿੱਤਣ ਵਾਲੇ ਉਮੀਦਵਾਰਾਂ ਨੂੰ ਰਾਣਾ ਰੰਧਾਵਾ ਨੇ ਘਰ-ਘਰ ਜਾ ਕੇ ਦਿੱਤੀਆਂ ਵਧਾਈਆਂ

Ad Position 21
repet_subhas-goyals [Copy P29]
ਅਜੀਤ ਡੈਸਕ 31-05-2026
ਜਲੰਧਰ, 30 ਮਈ (ਪਵਨ ਖਰਬੰਦਾ)-ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਨੂਰਮਹਿਲ ਦੇ ਵੱਖ ਵੱਖ ਵਾਰਡਾਂ 'ਚੋਂ ਕਾਂਗਰਸ ਪਾਰਟੀ ਦੀ ਟਿਕਟ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕਰਨ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਮਿਲ ਕੇ ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਵਲੋਂ ਵਧਾਈਆਂ ਦਿੱਤੀਆਂ ਗਈਆਂ | ਇਸ ਦੌਰਾਨ ਰਾਣਾ ਗੱਲਬਾਤ ਕਰਦੇ ਹੋਏ ਰਾਣਾ ਰੰਧਾਵਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਵਾਰਡ ਨੰਬਰ 3 ਤੋਂ ਉਮੀਦਵਾਰ ਰਾਕੇਸ਼ ਕਲੇਰ, ਵਾਰਡ ਨੰਬਰ 4 ਤੋਂ ਉਮੀਦਵਾਰ ਦੀਪਕ ਕੁਮਾਰ, ਵਾਰਡ ਨੰਬਰ 7 ਤੋਂ ਮਮਤਾ ਨਈਅਰ, ਵਾਰਡ ਨੰਬਰ 11 ਤੋਂ ਰਜਨੀ ਕੋਹਲੀ ਅਤੇ ਵਾਰਡ ਨੰਬਰ 13 ਤੋਂ ਜੰਗ ਬਹਾਦਰ ਕੋਹਲੀ ਨੇ ਭਾਰੀ ਬਹੁਮਤ ਪ੍ਰਾਪਤ ਕਰਦੇ ਹੋਏ ਆਪਣੇ ਵਿਰੋਧੀ ਉਮੀਦਾਵਰਾਂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ | ਉਨ੍ਹਾਂ ਕਿਹਾ ਕਿ ਇੰਨ੍ਹਾਂ ਚੋਣਾਂ ਦੌਰਾਨ ਜਿਸ ਤਰ੍ਹਾਂ ਸੂਬੇ ਦੇ ਲੋਕਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਫਤਵਾ ਦਿੱਤਾ ਗਿਆ ਹੈ, ਉਸ ਨੂੰ ਦੇਖ ਕੇ ਸਾਫ਼ ਲੱਗ ਰਿਹਾ ਹੈ ਕਿ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੇ ਲੋਕ ਬਹੁਤ ਉਤਾਵਲੇ ਹਨ ਤੇ ਉਹ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣ ਲਈ ਪੂਰਾ ਜ਼ੋਰ ਲਾ ਦੇਣਗੇ | ਉਨ੍ਹਾਂ ਕਿਹਾ ਕਿ ਨੂਰਮਹਿਲ ਦੇ ਲੋਕਾਂ ਵਲੋਂ ਵੀ ਬਹੁਤ ਹੀ ਵਧੀਆ ਤਰੀਕੇ ਨਾਲ ਕਾਂਗਰਸ ਪਾਰਟੀ ਦੇ ਹੱਕ 'ਚ ਫਤਵਾ ਦਿੰਦੇ ਹੋਏ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ 'ਚ ਅਹਿਮ ਰੋਲ ਅਦਾ ਕੀਤਾ ਹੈ, ਜਿਸ ਨਾਲ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਹੌਂਸਲਾ ਵਧਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਓਲੀਵੀਆ ਸਕੂਲ 'ਚ ਪ੍ਰਥਮਵੀਰ ਦੀ ਹੈੱਡ ਬੁਆਏ ਤੇ ਜੈਸਮੀਨ ਕੌਰ ਦੀ ਹੈੱਡ ਗਰਲ ਵਜੋਂ ਹੋਈ ਚੋਣ ਅਗਲੀ ਖ਼ਬਰ ਸੇਂਟ ਸੋਲਜਰ ਪ੍ਰੀ ਨਰਸਰੀ ਤੋਂ ਪੋਸਟ ਗ੍ਰੈਜੂਏਸ਼ਨ ਤੱਕ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਾਲਾ ਅਗੇਤਰ ਵਿੱਦਿਅਕ ਗਰੁੱਪ ਬਣਿਆ...
Ad Position 24