02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਹਿਤਪੁਰ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਵਿਧਾਇਕ ਸ਼ੇਰੋਵਾਲੀਆ ਜੇਤੂ ਕਾਂਗਰਸੀ ਉਮੀਦਵਾਰਾਂ ਨਾਲ ਗੁ: ਬਾਬਾ ਸੁਖਚੈਨ ਦਾਸ ਵਿਖੇ ਹੋਏ ਨਤਮਸਤਕ

Ad Position 21
repet_subhas-goyals [Copy P29]
ਅਜੀਤ ਡੈਸਕ 31-05-2026
ਸ਼ਾਹਕੋਟ, 30 ਮਈ (ਦਲਜੀਤ ਸਿੰਘ ਸਚਦੇਵਾ, ਸੁਖਦੀਪ ਸਿੰਘ)-ਨਗਰ ਪੰਚਾਇਤ ਮਹਿਤਪੁਰ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਮਹਿਤਪੁਰ 'ਚ 7 ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਸ ਜਿੱਤ ਤੋਂ ਬਾਅਦ ਅੱਜ ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮਹਿਤਪੁਰ ਦੇ ਜੇਤੂ ਕਾਂਗਰਸੀ ਉਮੀਦਵਾਰਾਂ ਨੂੰ ਨਾਲ ਲੈ ਕੇ ਪਿੰਡ ਬਾਜਵਾ ਕਲਾਂ (ਸ਼ਾਹਕੋਟ) 'ਚ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਸੁਖਚੈਨ ਦਾਸ ਬਾਜਵਾ ਕਲਾਂ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਮਹਿਤਪੁਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਜਿੱਤ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਮਹਿਤਪੁਰ ਦੇ ਲੋਕਾਂ ਦੇ ਪਿਆਰ ਤੇ ਵਿਸ਼ਵਾਸ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਮਹਿਤਪੁਰ ਦੇ ਲੋਕਾਂ ਨੇ ਜੋ ਪਿਆਰ ਤੇ ਸਤਿਕਾਰ ਮੈਨੂੰ ਤੇ ਮੇਰੀ ਪਾਰਟੀ ਨੂੰ ਦਿੱਤਾ ਹੈ, ਮੈਂ ਉਸ ਦਾ ਹਮੇਸ਼ਾ ਰਿਣੀ ਰਹਾਂਗਾ | ਇਸ ਜਿੱਤ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਲੋਕ ਵਿਕਾਸ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ | ਸ਼ੇਰੋਵਾਲੀਆ ਨੇ ਕਿਹਾ ਕਿ ਮਹਿਤਪੁਰ ਦੇ ਚਹੁੰਮੁਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿੱਤਣ ਵਾਲੇ ਐੱਮ.ਸੀਜ਼ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵਧ ਗਈ ਹੈ ਕਿ ਉਹ ਆਪਣੇ-ਆਪਣੇ ਵਾਰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਸੇਵਕ ਬਣ ਕੇ ਕੰਮ ਕਰਨਾ ਜਾਰੀ ਰੱਖਣਗੇ ਅਤੇ ਮਹਿਤਪੁਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਜੇਤੂ ਐੱਮ.ਸੀਜ਼ ਨੇ ਵਿਧਾਇਕ ਸ਼ੇਰੋਵਾਲੀਆ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੇ ਵਾਰਡਾਂ ਦੇ ਵਿਕਾਸ ਲਈ ਦਿਨ-ਰਾਤ ਇਕ ਕਰ ਦੇਣਗੇ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਧਾਇਕ ਸ਼ੇਰੋਵਾਲੀਆ ਤੇ ਜੇਤੂ ਉਮੀਦਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਹਿੰਦਰਪਾਲ ਸਿੰਘ ਟੁਰਨਾ, ਸ਼੍ਰੀਮਤੀ ਕੁਲਵਿੰਦਰ ਕੌਰ, ਕਸ਼ਮੀਰੀ ਲਾਲ, ਪ੍ਰਵੀਨ ਮਹਿਤਾ, ਤਰਜਿੰਦਰ ਸਿੰਘ ਜਿੰਦਰ, ਸ਼੍ਰੀਮਤੀ ਸਵਪਨਦੀਪ ਕੌਰ, ਗੁਰਜੀਤ ਸਿੰਘ ਹਰਿਆਣਾ (ਸਾਰੇ ਜੇਤੂ ਕਾਂਗਰਸੀ ਉਮੀਦਵਾਰ), ਨਾਇਬ ਸਿੰਘ ਬਾਜਵਾ ਸੀਨੀਅਰ ਕਾਂਗਰਸੀ ਆਗੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਕੀਤੀ... ਅਗਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਕੀਤੀ...
Ad Position 24