02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਨੇ ਮੀਟਿੰਗ ਕਰਕੇ ਕੀਤਾ ਸੰਘਰਸ਼ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 31-05-2026
ਸ਼ਾਹਕੋਟ, 30 ਮਈ (ਸੁਖਦੀਪ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਜੁਆਇੰਟ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿੱਛਲੇ 18-20 ਸਾਲਾਂ ਤੋਂ ਇੱਕ ਵਰਕਰ ਦੇ ਰੂਪ 'ਚ ਸੇਵਾਵਾਂ ਨਿਭਾਅ ਰਹੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਵਾਉਣ ਤੱਕ ਜਥੇਬੰਦੀ ਲਗਾਤਾਰ ਸੰਘਰਸ਼ ਦੇ ਮੈਦਾਨ 'ਚ ਨਿੱਤਰੀ ਹੋਈ ਹੈ | ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਵੱਲੋਂ ਜਲ ਸਪਲਾਈ ਵਿਭਾਗ ਦੇ ਠੇਕਾ ਕਾਮਿਆਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਵਿਭਾਗਾਂ ਵੱਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਵਰਕਰਾਂ ਦਾ ਸਿੱਧਾ ਵਿਭਾਗੀ ਕੰਟਰੈਕਟ ਜਾਰੀ ਕਰਕੇ ਸ਼ੋਸ਼ਣ ਬੰਦ ਕੀਤਾ ਗਿਆ ਹੈ | ਜਿਸ 'ਤੇ ਜਥੇਬੰਦੀ ਨੇ ਅਚਨਚੇਤ ਮੀਟਿੰਗ ਕਰਕੇ ਗੰਭੀਰ ਚਰਚਾ ਦੌਰਾਨ ਫ਼ੈਸਲਾ ਕੀਤਾ ਕਿ 31 ਮਈ ਨੂੰ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੂਹਰੇ ਪੱਕਾ ਮੋਰਚਾ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਮੋਰਚਾ ਆਰ-ਪਾਰ ਤੇ ਤਿੱਖੇ ਸੰਘਰਸ਼ ਦਾ ਰੂਪ ਅਖ਼ਤਿਆਰ ਕਰੇਗਾ ਤੇ ਵਰਕਰਾਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਵਾਉਣ ਤੱਕ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ 3 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਣ ਵਾਲੀ ਮੀਟਿੰਗ ਚੱਲਦੇ ਮੋਰਚੇ ਵਿੱਚ ਹੀ ਹੋਵੇਗੀ | ਇਸ ਮੌਕੇ ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਪੂੰਗਾ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਜਰਨੈਲ ਸਿੰਘ ਫਤਿਹਗੜ੍ਹ ਸਾਹਿਬ, ਲਾਲ ਸਿੰਘ ਗੁਰਦਾਸਪੁਰ, ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ, ਸੂਬਾ ਸਲਾਹਕਾਰ ਪਵਿੱਤਰ ਸਿੰਘ ਮੋਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਰੱਕ ਤੇ ਕਾਰ ਵਿਚਕਾਰ ਹੋਇਆ ਭਿਆਨਕ ਹਾਦਸਾ ਅਗਲੀ ਖ਼ਬਰ ਫਗਵਾੜਾ ਗੈਸ ਏਜੰਸੀ ਵਲੋਂ ਗੈਸ ਸਿਲੰਡਰਾਂ ਦੀ ਚੈਕਿੰਗ ਦੇ ਨਾਂਅ 'ਤੇ ਲਏ ਜਾ ਰਹੇ ਪੈਸੇ
Ad Position 24