02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਤਰਜ 'ਤੇ ਤਹਿਸੀਲ ਸ਼ਾਹਕੋਟ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਗਠਨ

Ad Position 21
repet_subhas-goyals [Copy P29]
ਅਜੀਤ ਡੈਸਕ 31-05-2026
ਸ਼ਾਹਕੋਟ, 30 ਮਈ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)-ਅੱਜ ਸ਼ਾਹਕੋਟ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਤਰਜ 'ਤੇ ਕਿਸਾਨੀ ਮੰਗਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਹੋਰ ਸਰਗਰਮੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਹਿਸੀਲ ਪੱਧਰ 'ਤੇ ਸੰਯੁਕਤ ਕਿਸਾਨ ਮੋਰਚੇ ਦਾ ਗਠਨ ਕੀਤਾ ਗਿਆ¢ ਇਸ ਸਬੰਧੀ ਕੀਤੀ ਗਈ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਵੱਖ-ਵੱਖ ਅਹੁਦੇਦਾਰਾਂ ਨੇ ਭਾਗ ਲਿਆ¢ ਇਹ ਜਥੇਬੰਦੀਆਂ ਪਹਿਲਾਂ ਹੀ ਆਪਸੀ ਸਹਿਯੋਗ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਨੂੰ ਇਲਾਕੇ ਵਿਚ ਲਾਗੂ ਕਰਦੀਆਂ ਆ ਰਹੀਆਂ ਹਨ¢ ਪਰ ਅੱਜ ਬਕਾਇਦਾ ਤÏਰ 'ਤੇ ਤਹਿਸੀਲ ਪੱਧਰ ਦੇ ਪ੍ਰਬੰਧਕੀ ਢਾਂਚੇ ਦਾ ਗਠਨ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸ਼ਾਹਕੋਟ ਇਹ ਸਮੱਸਿਆਵਾਂ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਲਈ ਸਥਾਨਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰੇਗਾ¢ ਅੱਜ ਹੋਈ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਬਲਦੇਵ ਸਿੰਘ, ਬੂਟਾ ਸਿੰਘ ਮੁਰੀਦਵਾਲ ਅਤੇ ਗੁਰਮੇਲ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਰਣਜੀਤ ਸਿੰਘ ਹੁੰਦਲ ਅਤੇ ਦਵਿੰਦਰ ਸਿੰਘ ਹੁੰਦਲ, ਕੁੱਲ ਹਿੰਦ ਕਿਸਾਨ ਸਭਾ ਵੱਲੋਂ ਵਰਿੰਦਰਪਾਲ ਸਿੰਘ ਕਾਲਾ ਅਤੇ ਬੂੜ ਸਿੰਘ ਜੋਧਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਗੁਰਚਰਨ ਸਿੰਘ ਚਾਹਲ, ਜਸਪਾਲ ਸਿੰਘ ਸੰਢਾਵਾਲ, ਪਿ੍ੰਸੀਪਲ ਮਨਜੀਤ ਸਿੰਘ ਮਲਸੀਆਂ ਅਤੇ ਬਲਕਾਰ ਸਿੰਘ ਫਾਜ਼ਲਵਾਲ ਸ਼ਾਮਲ ਹੋਏ¢ ਇਹਨਾਂ ਜਥੇਬੰਦੀਆਂ 'ਤੇ ਆਧਾਰਿਤ ਤਹਿਸੀਲ ਪੱਧਰ ਦੀ ਕਮੇਟੀ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 2 ਜੂਨ ਨੂੰ ਕਿਸਾਨੀ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਭੇਜਣ ਦਾ ਜੋ ਫੈਸਲਾ ਕੀਤਾ ਗਿਆ ਹੈ ਉਸ ਲਈ ਇਲਾਕੇ ਦੀਆਂ ਸਾਰੀਆਂ ਜਥੇਬੰਦੀਆਂ 2 ਜੂਨ ਦੀ ਵੱਡੇ ਪੱਧਰ 'ਤੇ ਤਿਆਰੀ ਕਰਕੇ ਤਹਿਸੀਲ ਦਫ਼ਤਰ ਸ਼ਾਹਕੋਟ ਵਿਖੇ ਸਬ-ਡਵੀਜ਼ਨਲ ਮਜਿਸਟ੍ਰੇਟ ਨੂੰ ਮੰਗ ਪੱਤਰ ਦੇਣਗੀਆਂ¢ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਚਰਨ ਸਿੰਘ ਚਾਹਲ ਨੂੰ ਸੰਯੁਕਤ ਕਿਸਾਨ ਮੋਰਚਾ ਸ਼ਾਹਕੋਟ ਦਾ ਕਨਵੀਨਰ, ਵਰਿੰਦਰਪਾਲ ਸਿੰਘ ਕਾਲਾ ਨੂੰ ਕੋ-ਕਨਵੀਨਰ ਅਤੇ ਜਸਪਾਲ ਸਿੰਘ ਸੰਢਾਵਾਲ ਨੂੰ ਖ਼ਜ਼ਾਨਚੀ ਚੁਣਿਆ ਗਿਆ¢ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿਚ ਉਹ ਕਿਸਾਨੀ ਮੰਗਾਂ ਲਈ ਅਤੇ ਪੁਲਿਸ ਦੇ ਜ਼ਬਰ ਦਾ ਟਾਕਰਾ ਕਰਨ ਲਈ ਹਰ ਤਰ੍ਹਾਂ ਤਿਆਰ ਬਰ ਤਿਆਰ ਰਹਿਣਗੇ¢
Ad Position 22
No active advertisement
ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹਰ ਵਰਗ ਲਈ ਲੜਾਈ ਲੜੇਗਾ-ਸੁਖਵਿੰਦਰ ਸਿੰਘ ਸਾਬੂਵਾਲ ਅਗਲੀ ਖ਼ਬਰ ਜਲੰਧਰ ਵਿਖੇ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ ਨਾਲ 1 ਜੂਨ ਨੂੰ ਉਪਲਬਧ
Ad Position 24