02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਹਰ ਵਰਗ ਲਈ ਲੜਾਈ ਲੜੇਗਾ-ਸੁਖਵਿੰਦਰ ਸਿੰਘ ਸਾਬੂਵਾਲ

Ad Position 21
repet_subhas-goyals [Copy P29]
ਪਿੰਡ ਗੱਟਾ ਮੁੰਡੀ ਕਾਸੂ ਦੇ ਵੱਖ ਵੱਖ ਪਾਰਟੀਆਂ ਨੂੰ ਛੱਡਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਵਰਕਰਾਂ ਨੂੰ ਸਿਰੋਪਾਓ ਨਾਲ ਸਨਮਾਨ ਕਰਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਅਤੇ ਹੋਰ ਪਤਵੰਤੇ | ਤਸਵੀਰ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 31-05-2026
ਲੋਹੀਆਂ ਦੇ ਪਿੰਡ ਗੱਟਾ ਮੁੰਡੀ ਕਾਸੂ 'ਚ ਦਰਜਨਾਂ ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਿਲ
ਲੋਹੀਆਂ ਖਾਸ, 30 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਪੰਜਾਬ 'ਚ ਸਤਾ ਦੀ ਵਾਗਡੋਰ ਹੁਣ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਹੱਥ ਹੋਵੇਗੀ ਅਤੇ ਉਹ ਪੰਜਾਬ ਦੇ ਹਰ ਵਰਗ ਦੇ ਹੱਕਾਂ ਲਈ ਲੜਾਈ ਲੜਨਗੇ, ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ਹਲਕਾ ਸ਼ਾਹਕੋਟ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਨੇ ਪਿੰਡ ਗੱਟਾ ਮੁੰਡੀ ਕਾਸੂ ਵਿੱਚ ਹੋਈ ਇੱਕ ਵਰਕਰ ਮੀਟਿੰਗ ਮੌਕੇ ਕੀਤਾ | ਇਸ ਮੌਕੇ ਪਿੰਡ ਗੱਟਾ ਮੁੰਡੀ ਕਾਸੂ ਦੇ ਵੱਖ ਵੱਖ ਪਾਰਟੀਆਂ ਨੂੰ ਛੱਡਕੇ ਦਰਜਨਾਂ ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਲ ਹੋਏ | ਇਸ ਮੌਕੇ ਅੰਗਰੇਜ ਸਿੰਘ, ਜਗਦੀਪ ਸਿੰਘ,ਗੁਰਭੇਜ ਸਿੰਘ, ਅਮਰਜੀਤ ਸਿੰਘ, ਲਵਪ੍ਰੀਤ ਸਿੰਘ, ਜਗਜੀਤ ਸਿੰਘ, ਕੋਮਾਲਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰਾਂ ਨੂੰ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ | ਪਿੰਡ ਵਾਸੀਆਂ ਨੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਜਿਥੇ ਪਿੰਡ ਪਹੁੰਚਣ ਤੇ ਧੰਨਵਾਦ ਕੀਤਾ ਉਥੇ ਵਿਸ਼ਵਾਸ਼ ਦੁਆਇਆ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿੱਚ ਲਹਿਰ ਬਣਾ ਕੇ ਚੱਲਣਗੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਜੂਦਾ ਹਾਲਾਤਾਂ ਨੂੰ ਸੁਧਾਰਨ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸੂਬੇ ਵਿਚ ਇਕ ਮਜਬੂਤ ਪੰਥਕ ਸਰਕਾਰ ਦਾ ਹੋਣਾ ਬਹੁਤ ਜਰੂਰੀ ਹੈ | ਇਸ ਮੌਕੇ ਗੁਰਮੇਲ ਸਿੰਘ ਸਾਬੂਵਾਲ ਸਮੇਤ ਹੋਰ ਪਾਰਟੀ ਵਰਕਰ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਬੈਂਕਾਕ (ਥਾਈਲੈਂਡ) ਵਿਚ ਹੋ ਰਹੇ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ ਜੰਡਿਆਲਾ ਦੇ ਦੋ ਨੌਜਵਾਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਤਰਜ 'ਤੇ ਤਹਿਸੀਲ ਸ਼ਾਹਕੋਟ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਗਠਨ
Ad Position 24