03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨੂਰਮਹਿਲ ਵਿੱਚ ਓਵਰਲੋਡ ਰੇਤ ਦੇ ਟਿੱਪਰਾਂ ਕਾਰਨ ਲੋਕ ਪ੍ਰੇਸ਼ਾਨ, ਪ੍ਰਸ਼ਾਸਨ ਬੇਖ਼ਬਰ

Ad Position 21
repet_subhas-goyals [Copy P29]
ਅਜੀਤ ਡੈਸਕ 31-05-2026
ਨੂਰਮਹਿਲ/ਬਿਲਗਾ 30 ਮਈ (ਤਜਿੰਦਰ ਕੁਮਾਰ)-ਨੂਰਮਹਿਲ ਇਲਾਕੇ ਵਿੱਚ ਓਵਰਲੋਡ ਰੇਤ ਨਾਲ ਭਰੇ ਟਿੱਪਰਾਂ ਦੀ ਤਾਦਾਰ ਲਗਾਤਾਰ ਵਧ ਰਹੀ ਹੈ¢ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਟਿੱਪਰ ਲੰਬੀਆਂ ਕਤਾਰਾਂ ਵਿੱਚ ਸੜਕਾਂ ਤੋਂ ਲੰਘ ਰਹੇ ਹਨ, ਜਿਸ ਕਾਰਨ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਲੋਕਾਂ ਦਾ ਦੋਸ਼ ਹੈ ਕਿ ਜ਼ਿਆਦਾਤਰ ਟਿੱਪਰਾਂ ਉੱਤੇ ਤਰਪਾਲ ਨਹੀਂ ਪਾਈ ਜਾਂਦੀ ¢ ਜਿਸ ਕਾਰਨ ਉੱਡਦੀ ਰੇਤ ਸੜਕਾਂ 'ਤੇ ਚੱਲਣ ਵਾਲੇ ਵਾਹਨ ਚਾਲਕਾਂ ਅਤੇ ਪੈਦਲ ਯਾਤਰੀਆਂ ਲਈ ਖ਼ਤਰਾ ਬਣ ਰਹੀ ਹੈ¢ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਤੇਜ਼ ਰਫ਼ਤਾਰ ਨਾਲ ਦÏੜਦੇ ਇਹ ਓਵਰਲੋਡ ਟਿੱਪਰ ਨਾ ਸਿਰਫ਼ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਸਗੋਂ ਹਾਦਸਿਆਂ ਦੀ ਸੰਭਾਵਨਾ ਵੀ ਵਧਾ ਰਹੇ ਹਨ¢ ਉੱਡਦੀ ਧੂੜ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ¢ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਬਿਨਾਂ ਤਰਪਾਲ ਦੇ ਰੇਤ ਢੋਣ ਵਾਲੇ ਟਿੱਪਰਾਂ 'ਤੇ ਤੁਰੰਤ ਰੋਕ ਲਗਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ¢
Ad Position 22
No active advertisement
ਪਿਛਲੀ ਖ਼ਬਰ ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਮਰੀਜ਼ ਦੇ ਦੋਵੇਂ ਗੋਡੇ ਬਦਲੇ -ਡਾ: ਰਣਜੀਤ ਸਿੰਘ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਨਕੋਦਰ ਦੇ ਨੂਰਮਹਿਲ ਤੇ ਬਿਲਗਾ ਥਾਣੇ ਵਿੱਚ ਨਹੀਂ ਹੋ ਰਿਹੇ ਲੋਕਾਂ ਦੇ ਮਸਲੇ ਹੱਲ
Ad Position 24