28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੋਨੇ ਦੀ ਵਾਲੀ ਝਪਟ ਕੇ ਫਰਾਰ ਹੋਏ ਲੁਟੇਰੇ, ਸ਼ਹਿਰ 'ਚ ਵਧ ਰਹੀਆਂ ਵਾਰਦਾਤਾਂ ਕਾਰਨ ਲੋਕਾਂ 'ਚ ਡਰ <br/>

Ad Position 21
No active advertisement
ਅਜੀਤ ਡੈਸਕ 01-06-2026
ਮਕਸੂਦਾਂ, 31 ਮਈ (ਸੌਰਵ ਮਹਿਤਾ)-ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਹੋਰ ਗਹਿਰੀ ਹੁੰਦੀ ਜਾ ਰਹੀ ਹੈ | ਤਾਜ਼ਾ ਮਾਮਲੇ ਵਿੱਚ ਐਤਵਾਰ ਦੇਰ ਸ਼ਾਮ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਬਾਹਰ ਝੁੱਗੀਆਂ ਨੇੜੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਇਕ ਮਹਿਲਾ ਦੇ ਕੰਨੋਂ ਸੋਨੇ ਦੀ ਬਾਲੀ ਝਪਟ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ | ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ | ਪੀੜਤ ਮਹਿਲਾ ਨੇ ਦੱਸਿਆ ਕਿ ਉਹ ਦੋ ਪਹੀਆ ਵਾਹਨ ਦੇ ਪਿੱਛੇ ਬੈਠ ਕੇ ਜਾ ਰਹੀ ਸੀ | ਜਿਵੇਂ ਹੀ ਉਹ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਬਾਹਰ ਕੱਟ ਲੈਣ ਲਈ ਹੌਲੀ ਹੋਏ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਪਲਕ ਝਪਕਦੇ ਹੀ ਉਸ ਦੇ ਕੰਨੋਂ ਸੋਨੇ ਦੀ ਵਾਲੀ ਝਪਟ ਲਈ | ਵਾਰਦਾਤ ਤੋਂ ਬਾਅਦ ਮਹਿਲਾ ਦੇ ਪਤੀ ਨੇ ਲੁਟੇਰਿਆਂ ਦਾ ਪਿੱਛਾ ਵੀ ਕੀਤਾ, ਪਰ ਮੁਲਜ਼ਮ ਤੇਜ਼ ਰਫ਼ਤਾਰ ਨਾਲ ਵਾਹਨ ਭਜਾਉਂਦੇ ਹੋਏ ਵੇਰਕਾ ਮਿਲਕ ਪਲਾਂਟ ਵਾਲੇ ਪਾਸੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਲੁਟੇਰਿਆਂ ਦੀ ਮੋਟਰਸਾਈਕਲ 'ਤੇ ਨੰਬਰ ਪਲੇਟ ਵੀ ਨਹੀਂ ਲੱਗੀ ਹੋਈ ਸੀ | ਵਾਰਦਾਤ ਦੀ ਸੂਚਨਾ ਮਿਲਦੇ ਹੀ ਏਸੀਪੀ ਵਿਜੈ ਕੌਂਵਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੀਸੀਆਰ ਟੀਮਾਂ ਅਤੇ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਵੀ ਘਟਨਾ ਸਥਾਨ 'ਤੇ ਪਹੁੰਚੀ | ਥਾਣਾ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੀੜਤਾਂ ਵੱਲੋਂ ਦੱਸੀ ਗਈ ਥਾਂ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ | ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਸੀ ਕਿ ਲੁਟੇਰੇ ਕਿਸ ਪਾਸੇ ਫਰਾਰ ਹੋਏ | ਉੱਧਰ ਪੀੜਤਾਂ ਨੇ ਸ਼ਹਿਰ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਹਾਲਾਤ ਇੰਨੇ ਖ਼ਰਾਬ ਹੋ ਚੁੱਕੇ ਹਨ ਕਿ ਹੁਣ ਲੋਕ ਨਾ ਤਾਂ ਆਮ ਸੋਨੇ ਦੇ ਗਹਿਣੇ ਪਾ ਸਕਦੇ ਹਨ ਅਤੇ ਨਾ ਹੀ ਨਿਡਰ ਹੋ ਕੇ ਸੜਕਾਂ 'ਤੇ ਆ-ਜਾ ਸਕਦੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਲੁਟੇਰੇ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਦਕਿ ਅਜਿਹੀਆਂ ਘਟਨਾਵਾਂ 'ਤੇ ਅੰਕੁਸ਼ ਲਗਾਉਣ ਵਿੱਚ ਪੁਲਿਸ ਨਾਕਾਮ ਸਾਬਤ ਹੋ ਰਹੀ ਹੈ | ਸ਼ਹਿਰੀ ਅਤੇ ਬਾਹਰੀ ਇਲਾਕਿਆਂ ਵਿੱਚ ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ |


Ad Position 22
No active advertisement
ਪਿਛਲੀ ਖ਼ਬਰ ਸਿਲਵਰ ਪਲਾਜ਼ਾ ਮਾਰਕਿਟ 'ਚ ਖਾਣਾ ਖਾਣ ਆਏ ਪਰਿਵਾਰ 'ਤੇ ਹਮਲਾ, ਪਿਓ-ਪੁੱਤ ਜ਼ਖ਼ਮੀ <br/> ਅਗਲੀ ਖ਼ਬਰ ਪੰਜਾਬ ਵਿਚ ਭਾਜਪਾ ਆਪਣੇ ਦਮ 'ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ-ਨਾਇਬ ਸਿੰਘ ਸੈਣੀ <br/>
Ad Position 24