28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜਲੰਧਰ ਦੀ ਧੀ ਪੱਲਵੀ ਨੇ ਪੰਜਾਬ ਰਾਜ ਵੁਸ਼ੂ ਚੈਂਪੀਅਨਸ਼ਿਪ 'ਚੋ ਸੋਨ ਤਗ਼ਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 01-06-2026
ਜਲੰਧਰ, 31 ਮਈ (ਡਾ.ਜਤਿੰਦਰ ਸਾਬੀ)-ਜਲੰਧਰ ਲਈ ਮਾਣ ਵਾਲੀ ਗੱਲ ਹੈ ਕਿ 16 ਸਾਲਾ ਪੱਲਵੀ ਨੇ 28ਵੀਂ ਗਰਲਜ਼ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 2026 ਵਿੱਚ ਸੋਨ ਤਗ਼ਮਾ ਜਿੱਤ ਕੇ ਆਉਣ ਵਾਲੀ ਰਾਸ਼ਟਰੀ ਵੁਸ਼ੂ ਚੈਂਪੀਅਨਸ਼ਿਪ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ¢ ਸ਼ਿਵ ਜੋਤੀ ਪਬਲਿਕ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਪੱਲਵੀ ਨੇ ਵੁਸ਼ੂ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਕਰਵਾਈ ਗਈ ਇਸ ਰਾਜ ਪੱਧਰੀ ਚੈਂਪੀਅਨਸ਼ਿਪ ਦÏਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਸੂਬੇ ਭਰ ਤੋਂ ਆਏ ਹੋਣਹਾਰ ਖਿਡਾਰੀਆਂ ਨਾਲ ਮੁਕਾਬਲਾ ਕਰਦਿਆਂ ਉਸ ਨੇ ਲਗਾਤਾਰ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ ਅਤੇ ਆਪਣੇ ਪ੍ਰੀਵਾਰ, ਕੋਚਾਂ ਅਤੇ ਸ਼ਹਿਰ ਦਾ ਮਾਣ ਵਧਾਇਆ¢ ਪੱਲਵੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੀ ਕੋਚ ਨਿਸ਼ਾ ਰਾਣੀ ਨੇ ਕਿਹਾ ਕਿ ਇਹ ਸੋਨ ਤਗ਼ਮਾ ਖਿਡਾਰਨ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ¢ ਉਨ੍ਹਾਂ ਕਿਹਾ ਕਿ ਰਾਸ਼ਟਰੀ ਵੁਸ਼ੂ ਚੈਂਪੀਅਨਸ਼ਿਪ ਲਈ ਪੱਲਵੀ ਦੀ ਚੋਣ ਉਸ ਦੇ ਖੇਡ ਜੀਵਨ ਦਾ ਇੱਕ ਮਹੱਤਵਪੂਰਨ ਮੀਲ ਪੱਥਰ ਹੈ¢ਨਿਸ਼ਾ ਰਾਣੀ ਨੇ ਕਿਹਾ ਸੋਨ ਤਗ਼ਮਾ ਜਿੱਤਣ ਤੇ ਪੱਲਵੀ ਨੂੰ ਦਿਲੋਂ ਵਧਾਈ¢ ਸਾਨੂੰ ਉਸ ਦੀ ਇਸ ਪ੍ਰਾਪਤੀ 'ਤੇ ਮਾਣ ਹੈ ਅਤੇ ਅਸੀਂ ਰਾਸ਼ਟਰੀ ਚੈਂਪੀਅਨਸ਼ਿਪ ਲਈ ਉਸ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਖੇਤਰ ਦੇ ਅਨੇਕਾਂ ਉਭਰਦੇ ਖਿਡਾਰੀਆਂ ਨੂੰ ਆਪਣੇ ਸੁਪਨਿਆਂ ਦੀ ਪ੍ਰਾਪਤੀ ਲਈ ਦਿ੍ੜ੍ਹਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ¢

Ad Position 22
No active advertisement
ਪਿਛਲੀ ਖ਼ਬਰ ਕਈ ਸਾਲਾਂ ਤੋਂ ਨਹੀਂ ਬਣਾਈ ਜਾ ਸਕੀ ਗਾਜੀਗੁੱਲਾ ਵਾਲੀ ਸੜਕ <br/> ਅਗਲੀ ਖ਼ਬਰ ਸਿਲਵਰ ਪਲਾਜ਼ਾ ਮਾਰਕਿਟ 'ਚ ਖਾਣਾ ਖਾਣ ਆਏ ਪਰਿਵਾਰ 'ਤੇ ਹਮਲਾ, ਪਿਓ-ਪੁੱਤ ਜ਼ਖ਼ਮੀ <br/>
Ad Position 24