ਜਲੰਧਰ, 31 ਮਈ (ਐੱਮ. ਐੱਸ. ਲੋਹੀਆ)-ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ), ਕਪੂਰਥਲਾ ਰੋਡ, ਜਲੰਧਰ ਵਿਖੇ ਬਾਬਾ ਭਗਵਾਨ ਸਿੰਘ ਦੀ ਦੇਖ-ਰੇਖ ਹੇਠ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 1 ਜੂਨ ਤੋਂ 20 ਜੂਨ ਤੱਕ ਰੋਜ਼ਾਨਾ ਦੁਪਹਿਰ 4 ਵਜੇ ਤੋਂ 6 ਵਜੇ ਤੱਕ ਰੋਜ਼ਾਨਾ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ | ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ 21 ਜੂਨ ਨੂੰ ਮਹਾਨ ਸ਼ਹੀਦੀ ਸਮਾਗਮ ਕਰਵਾਏ ਜਾਣਗੇ, ਜਿਸ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਹਜ਼ਰੂੀ ਰਾਗੀ ਜਥਾ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕਰੇਗਾ | ਪ੍ਰਬੰਧਕਾਂ ਵਲੋਂ ਸੰਗਤ ਨੂੰ ਸਮਾਗਮ 'ਚ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ਹੈ |