28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮਾਮਲਾ ਬਾਵਾ ਖੇਲ ਦੀ ਨਹਿਰ ਨੇੜੇ ਹੋਈ ਬੇਅਦਬੀ ਦਾ 11 ਮੈਂਬਰੀ ਸਤਿਕਾਰ ਕਮੇਟੀ ਨੇ ਕਾਰਵਾਈ ਸੰਬੰਧੀ ਏ.ਸੀ.ਪੀ. ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਏ.ਸੀ.ਪੀ. ਆਤਿਸ਼ ਭਾਟੀਆ ਨਾਲ ਮੁਲਾਕਾਤ ਕਰਦੇ ਹੋਏ ਸੁਖਮਿੰਦਰ ਸਿੰਘ ਰਾਜਪਾਲ, ਹਰਜਿੰਦਰ ਸਿੰਘ ਜਿੰਦਾ, ਨਰਿੰਦਰ ਸਿੰਘ ਲੱਕੀ, ਆਈ.ਐੱਸ. ਬੱਗਾ, ਜਤਿੰਦਰ ਪਾਲ ਸਿੰਘ ਮਝੈਲ ਅਤੇ ਹੋਰ | ਤਸਵੀਰ : ਮੁਨੀਸ਼ <br/> 01-06-2026
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਕੁਝ ਦਿਨ ਪਹਿਲਾਂ ਬਸਤੀ ਬਾਵਾ ਖੇਲ ਦੀ ਨਹਿਰ ਨੇੜੇ ਰਾਜਾ ਗਾਰਡਨ ਦੇ ਖੇਤਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਕਰਵਾਉਣ ਲਈ ਸੰਗਤ ਵਲੋਂ ਬਣਾਈ ਗਈ 11 ਮੈਂਬਰੀ ਸਤਿਕਾਰ ਕਮੇਟੀ ਨੇ ਏ.ਸੀ.ਪੀ. ਪੱਛਮੀ ਆਤਿਸ਼ ਭਾਟੀਆ ਨਾਲ ਮੁਲਾਕਾਤ ਕੀਤੀ ਅਤੇ ਚੱਲ ਰਹੀ ਕਾਰਵਾਈ ਸਬੰਧੀ ਜਾਣਕਾਰੀ ਲਈ | ਕਮੇਟੀ ਮੈਂਬਰਾਂ ਸੁਖਮਿੰਦਰ ਸਿੰਘ ਰਾਜਪਾਲ, ਹਰਜਿੰਦਰ ਸਿੰਘ ਜਿੰਦਾ, ਨਰਿੰਦਰ ਸਿੰਘ ਲੱਕੀ, ਇਕਬਾਲ ਸਿੰਘ ਬੱਗਾ, ਨਿਹਾਲ ਸਿੰਘ, ਬਘੇਲ ਸਿੰਘ, ਜਤਿੰਦਰ ਪਾਲ ਸਿੰਘ ਮਝੈਲ ਅਤੇ ਹੋਰ ਨੇ ਜਾਣਕਾਰੀ ਦਿੱਤੀ ਕਿ ਬੇਅਦਬੀ ਦੀ ਘਟਨਾ ਦਾ ਪਤਾ ਲੱਗਦੇ ਹੀ ਇਸ ਦੇ ਵਿਰੋਧ 'ਚ ਸਿੱਖ ਸੰਗਤ ਵਲੋਂ ਤੁਰੰਤ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ ਸੀ | ਇਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ 24 ਤੋਂ 48 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ, ਪਰ ਕਰੀਬ 12 ਦਿਨ ਬੀਤ ਜਾਣ ਦੇ ਬਾਵਜੂਦ ਵੀ ਹਾਲੇ ਤੱਕ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਕਰਕੇ, ਸੰਗਤ 'ਚ ਰੋਸ ਪਾਇਆ ਜਾ ਰਿਹਾ ਹੈ | ਕਮੇਟੀ ਮੈਂਬਰਾਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਨ੍ਹਾਂ ਵਲੋਂ ਵੱਡੇ ਦਾਅਵੇ ਕੀਤੇ ਗਏ ਸਨ, ਕਿ ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਰੋਕੀਆਂ ਜਾਣਗੀਆਂ ਅਤੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅੱਜ ਤੱਕ ਨਾ ਤਾਂ ਬਰਗਾੜੀ ਮਾਮਲੇ 'ਚ ਇਨਸਾਫ਼ ਮਿਲਿਆ ਅਤੇ ਨਾ ਹੀ ਬੇਅਦਬੀ ਦੀਆਂ ਘਟਨਾਵਾਂ ਰੁਕਦੀਆਂ ਨਜ਼ਰ ਆ ਰਹੀਆਂ ਹਨ | ਉਨ੍ਹਾਂ ਇਸ ਮਾਮਲੇ 'ਚ ਤੁਰੰਤ ਕਾਰਵਾਈ ਦੀ ਮੰਗ ਕੀਤੀ | ਏ.ਸੀ.ਪੀ. ਨੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਜਾਂਚ ਗੰਭੀਰਤਾ ਨਾਲ ਜਾਰੀ ਹੈ ਅਤੇ ਜਲਦ ਹੀ ਦੋਸ਼ੀਆਂ ਤੱਕ ਪਹੁੰਚ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਸਾਰੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ

Ad Position 22
No active advertisement
ਪਿਛਲੀ ਖ਼ਬਰ ਆਗਾਜ਼ ਐੱਨ.ਜੀ.ਓ. ਨੇ ਵੱਖ-ਵੱਖ ਸਕੂਲਾਂ ਦੇ 10ਵੀਂ ਅਤੇ 12ਵੀਂ ਜਮਾਤਾਂ 'ਚੋਂ ਅੱਵਲ ਆਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ... ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਵਿਚ ਨÏਜਵਾਨਾਂ ਨੂੰ ਪ੍ਰੇਰਨਾਦਾਇਕ ਸੰਦੇਸ਼ ਦਿੱਤਾ-ਅਮਰੀ <br/>
Ad Position 24