28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਰਕੇਸ਼ ਰਠੌਰ ਵਲੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 01-06-2026
ਜਲੰਧਰ, 31 ਮਈ (ਸਿaਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਮਹਾਮੰਤਰੀ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਭਾਜਪਾ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸਿaਸ਼ਟਾਚਾਰ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਨਵੀਂ ਜਿaੰਮੇਵਾਰੀ ਲਈ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਜਿaਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ ਵੀ ਮੌਜੂਦ ਸਨ |
ਇਸ ਮੌਕੇ ਰਾਕੇਸ਼ ਰਾਠੌਰ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ ਅਤੇ ਜ਼ਮੀਨੀ ਨੇਤਾ ਹਨ, ਜਿਨ੍ਹਾਂ ਦੇ ਨੇਤਿ੍ਤਵ ਹੇਠ ਪੰਜਾਬ ਭਾਜਪਾ ਸੰਗਠਨ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਪੰਜਾਬ ਦੇ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ | ਇਸ ਮੀਟਿੰਗ ਦੌਰਾਨ ਕੇਵਲ ਸਿੰਘ ਢਿੱਲੋਂ ਅਤੇ ਰਾਕੇਸ਼ ਰਾਠੌਰ ਵਿਚਕਾਰ ਸੰਗਠਨ ਦੇ ਵਿਸਥਾਰ, ਆਉਣ ਵਾਲੇ ਪ੍ਰੋਗਰਾਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਸਬੰਧੀ ਵੀ ਵਿਸਥਾਰ ਨਾਲ ਚਰਚਾ ਹੋਈ |

Ad Position 22
No active advertisement
ਪਿਛਲੀ ਖ਼ਬਰ ਦਰੱਖਤਾਂ ਨੂੰ ਬਚਾਉਣ ਵਾਲਾ ਬਿੱਲ ਵਿਧਾਨ ਸਭਾ ਦੇ ਇਜਲਾਸ ਵਿਚ ਹੋਏਗਾ ਪੇਸ਼ <br/> ਅਗਲੀ ਖ਼ਬਰ ਭਾਜਪਾ ਨੇ ਸਿਖਲਾਈ ਕੈਂਪ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ <br/>
Ad Position 24