28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਡਾ. ਨਵਜੋਤ ਸਿੰਘ ਦਹੀਆ ਦੀ ਅਗਵਾਈ 'ਚ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 01-06-2026
ਨੂਰਮਹਿਲ, 31 ਮਈ (ਤਜਿੰਦਰ ਕੁਮਾਰ)-ਵੱਧਦੀ ਮਹਿੰਗਾਈ, ਬੇਰੁਜ਼ਗਾਰੀ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਨੂਰਮਹਿਲ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹਲਕਾ ਨਕੋਦਰ ਦੇ ਕਾਂਗਰਸੀ ਆਗੂ ਡਾ. ਨਵਜੋਤ ਸਿੰਘ ਦਾਹੀਆ ਦੀ ਅਗਵਾਈ ਹੇਠ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਨਵਜੋਤ ਸਿੰਘ ਦਾਹਿਆ ਨੇ ਕਿਹਾ ਕਿ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦਾ ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ | ਰਸੋਈ ਗੈਸ, ਪੈਟਰੋਲ-ਡੀਜ਼ਲ ਅਤੇ ਰੋਜ਼ਮਰਾ ਦੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਲੋਕਾਂ ਦਾ ਘਰੇਲੂ ਬਜਟ ਵਿਗਾੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਮਹਿੰਗਾਈ 'ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋਈ ਹੈ ਅਤੇ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ 'ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ | ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ ਅਤੇ ਜਨਤਾ ਦੀ ਆਵਾਜ਼ ਨੂੰ ਬੁਲੰਦ ਕਰੇਗੀ | ਪ੍ਰਦਰਸ਼ਨ ਦੌਰਾਨ ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਮਹਿੰਗਾਈ ਨੂੰ ਕਾਬੂ ਕਰਨ ਅਤੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇ. ਬਲਦੇਵ ਸਿੰਘ ਕਲਿਆਣ ਦੀ ਅਗਵਾਈ 'ਚ ਹਲਕਾ ਸ਼ਾਹਕੋਟ ਤੋਂ ਵੱਡੀ ਗਿਣਤੀ 'ਚ ਸੰਗਤਾਂ 'ਪੰਥਕ ਕਾਨਫਰੰਸ' ਵਿਚ ਹੋਈਆਂ ਸ਼... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਹਲਕਾ ਨੂਰਮਹਿਲ, ਨਕੋਦਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਜ਼ੀਰੋ ਪਰਫਾਰਮੈਂਸ ਚਿੰਤਾ ਦਾ ਵਿਸ਼ਾ-ਕੇ....
Ad Position 24