20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਏ.ਪੀ.ਜੇ. ਸਕੂਲ ਮਾਡਲ ਟਾਊਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 02-06-2026
ਜਲੰਧਰ, 1 ਜੂਨ (ਪਵਨ ਖਰਬੰਦਾ)-ਏ.ਪੀ.ਜੇ. ਸਕੂਲ ਦੇ ਵਿਦਿਆਰਥੀਆਂ ਨੇ ਅਕਾਦਮਿਕ, ਖੇਡਾਂ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਨਵੀਨਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਆਯੋਜਿਤ 17ਵੇਂ ਸਾਲਾਨਾ ਗਾਇਕੀ, ਪੇਂਟਿੰਗ, ਮਾਡਲਿੰਗ ਅਤੇ ਡਾਂਸ ਲੈਜੇਂਡਸ ਆਫ਼ ਪੰਜਾਬ (ਰਾਜ ਪੱਧਰ) ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ | ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ | ਡੀਏਵੀ ਯੂਨੀਵਰਸਿਟੀ ਵਿਖੇ ਆਯੋਜਿਤ ਰਾਸ਼ਟਰੀ ਪੱਧਰੀ ਫੈਡਰੇਸ਼ਨ ਕੱਪ ਚੈਂਪੀਅਨਸ਼ਿਪ 'ਚ ਸਕੂਲ ਦੇ ਵਿਦਿਆਰਥੀਆਂ ਨੇ ਕਲਾਸੀਕਲ ਡੁਏਟ ਅਤੇ ਸੋਲੋ ਕਲਾਸੀਕਲ ਡਾਂਸ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਰਾਸ਼ਟਰੀ ਪੱਧਰ 'ਤੇ ਸਨਮਾਨ ਵਧਾਇਆ | ਲਵਰੂਪ ਕੌਰ ਅਤੇ ਇਸ਼ਾਨੀ ਸੌਨੀ ਨੇ ਆਪਣੀ ਮਨਮੋਹਕ ਅਤੇ ਆਕਰਸ਼ਕ ਪੇਸ਼ਕਾਰੀ ਰਾਹੀਂ ਸ਼ਾਸਤਰੀ ਯੁਗਲ ਨਾਚ (ਕਲਾਸੀਕਲ ਡੂਏਟ ਨਾਚ) 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਤੇਜਸ ਰਿਆਤ ਨੇ ਏਕਲ ਸ਼ਾਸਤਰੀ ਨਾਚ ( ਸੋਲੋ ਡੂਏਟ ਨਾਚ) 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦੇ ਮਾਣ ਵਿੱਚ ਹੋਰ ਵਾਧਾ ਕੀਤਾ | ਜੇਤੂ ਵਿਦਿਆਰਥੀਆਂ ਨੂੰ ਹੁਣ ਨੇਪਾਲ ਦੇ ਕਾਠਮੰਡੂ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਮੁਕਾਬਲੇ ਲਈ ਚੁਣਿਆ ਗਿਆ ਹੈ, ਜਿੱਥੇ ਉਹ ਵਿਸ਼ਵ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ | ਸਕੂਲ ਦੇ ਪਿ੍ੰਸੀਪਲ ਡਾ. ਰਾਜੇਸ਼ ਚੰਦੇਲ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਮਰਥਨ ਨੂੰ ਵਿਦਿਆਰਥੀਆਂ ਦੀ ਸਫਲਤਾ ਲਈ ਬਹੁਤ ਮਹੱਤਵਪੂਰਨ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਨੂੰ ਲੁੱਕ ਬਜਰੀ ਦੇ ਕੰਮ ਇਕ ਮਹੀਨੇ ਵਿਚ ਪੂਰਾ ਕਰਨ ਦੀ ਹਦਾਇਤ ਅਗਲੀ ਖ਼ਬਰ ਰਾਜਾ ਸਾਹਿਬ ਕ੍ਰਿਕਟ ਕੱਲਬ ਕ੍ਰਿਕਟ ਮੈਚ 'ਚੋਂ ਜੇਤੂ
Ad Position 24