21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਫਿਰ ਮਿਲੀ ਕੋਰਟ ਕੰਪਲੈਕਸ ਤੇ ਡੀ. ਸੀ. ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ

Ad Position 21
No active advertisement
ਅਜੀਤ ਡੈਸਕ 02-06-2026
ਜਲੰਧਰ, 1 ਜੂਨ (ਜਤਿੰਦਰ ਪੰਮੀ)-ਸੋਮਵਾਰ ਸਵੇਰੇ ਕੋਰਟ ਕੰਪਲੈਕਸ ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਉਪਰੰਤ ਪੁਲਿਸ ਤੇ ਪ੍ਰਸ਼ਾਸਨ 'ਚ ਹਫੜਾ-ਦਫੜੀ ਮਚ ਗਈ | ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ | ਹਾਲਾਂਕਿ ਤਲਾਸ਼ੀ ਮੁਹਿੰਮ ਦੌਰਾਨ ਜਾਂਚ ਟੀਮਾਂ ਨੂੰ ਕੋਈ ਸ਼ੱਕੀ ਵਸਤੂ ਨਹੀਂ ਮਿਲੀ | ਇਸ ਸੰਬੰਧੀ ਸੰਪਰਕ ਕਨ 'ਤੇ ਏ.ਡੀ.ਸੀ.ਪੀ.-1 ਆਕਰਸੀ ਜੈਨ ਨੇ ਦੱਸਿਆ ਕਿ ਸਵੇਰੇ ਹੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੇ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲੀ ਤਾਂ ਏ.ਸੀ.ਪੀ. ਸੈਂਟਰਲ ਅਤੇ ਥਾਣਾ ਬਾਰਾਂਦਰੀ ਦੇ ਮੁਖੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ | ਇਸ ਦੌਰਾਨ ਐਂਟੀ ਸਾਬੋਤਾਜ਼ ਟੀਮ ਅਤੇ ਡੌਗ ਸਕੁਐਡ ਦੀ ਟੀਮ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੀ | ਉੁਨ੍ਹਾਂ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਵਾਂ ਕੰਪਲੈਕਸਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ | ਜਾਂਚ ਦੌਰਾਨ ਕੋਈ ਵੀ ਸੱਕੀ ਵਸਤੂ ਨਹੀਂ ਮਿਲੀ | ਏ.ਡੀ.ਸੀ.ਪੀ. ਆਕਰਸੀ ਜੈਨ ਨੇ ਦੱਸਿਆ ਕਿ ਜਿਸ ਈ-ਮੇਲ ਪਤੇ ਤੋਂ ਇਹ ਧਮਕੀ ਭੇਜੀ ਗਈ ਸੀ, ਉਸ ਦੀ ਸਾਈਬਰ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਏਡ ਕਰਵਾ ਰਹੀ ਹੈ ਗੁਰੂ ਘਰ ਦੀ ਇਮਾਰਤ ਅਤੇ ਬੇਸਹਾਰਾ ਬਜ਼ੁਰਗ ਪਰਿਵਾਰ ਲਈ ਘਰ ਦੀ ਉਸਾਰੀ ਅਗਲੀ ਖ਼ਬਰ ਠੇਕੇਦਾਰ ਨੂੰ ਲੁੱਕ ਬਜਰੀ ਦੇ ਕੰਮ ਇਕ ਮਹੀਨੇ ਵਿਚ ਪੂਰਾ ਕਰਨ ਦੀ ਹਦਾਇਤ
Ad Position 24