21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਖ਼ਾਲਸਾ ਏਡ ਕਰਵਾ ਰਹੀ ਹੈ ਗੁਰੂ ਘਰ ਦੀ ਇਮਾਰਤ ਅਤੇ ਬੇਸਹਾਰਾ ਬਜ਼ੁਰਗ ਪਰਿਵਾਰ ਲਈ ਘਰ ਦੀ ਉਸਾਰੀ

Ad Position 21
No active advertisement
ਅਜੀਤ ਡੈਸਕ 02-06-2026
ਗੜੇਮਾਰੀ ਪ੍ਰਭਾਵਿਤ ਕਿਸਾਨਾਂ ਲਈ ਰਾਹਤ ਵਜੋਂ ਪਹੁੰਚਾਇਆ ਪਸ਼ੂਆਂ ਦਾ ਚਾਰਾ ਅਤੇ ਡੀਜ਼ਲ ਸਹਾਇਤਾ
ਜਲੰਧਰ, 1 ਜੂਨ (ਐੱਮ. ਐੱਸ. ਲੋਹੀਆ)—ਖ਼ਾਲਸਾ ਏਡ ਵਲੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮਨੁੱਖਤਾ ਦੀ ਸੇਵਾ ਨੂੰ ਅੱਗੇ ਵਧਾਉਂਦਿਆਂ ਧਾਰਮਿਕ, ਸਮਾਜਿਕ ਅਤੇ ਕਿਸਾਨ ਭਲਾਈ ਦੇ ਕਈ ਕਾਰਜ ਕੀਤੇ ਜਾ ਰਹੇ ਹਨ | ਖ਼ਾਲਸਾ ਏਡ ਦੇ ਸੀਨੀਅਰ ਆਗੂ ਲਖਵੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸਦੇ ਤਹਿਤ ਹੀ ਜਲੰਧਰ 'ਚ ਗੁਰਦੁਆਰਾ ਰਾਮਗੜ੍ਹੀਆ ਨੇੜੇ ਸਥਿਤ ਪਿੰਡ ਲੁਹਾਰ ਸੁੱਚਾ ਸਿੰਘ ਦੇ ਗੁਰੂ ਘਰ ਦੀ ਨਵੀਂ ਇਮਾਰਤ ਦੀ ਸੇਵਾ ਲਈ ਲਗਭਗ 8 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਘਾਹ ਮੰਡੀ, ਜਲੰਧਰ ਦੇ ਇਲਾਕੇ 'ਚ ਰਹਿ ਰਹੇ ਇਕ ਬੇਸਹਾਰਾ ਬਜ਼ੁਰਗ ਪਰਿਵਾਰ ਦੇ ਘਰ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਖ਼ਾਲਸਾ ਏਡ ਵਲੋਂ ਕਰੀਬ 10 ਲੱਖ ਰੁਪਏ ਦਾ ਖ਼ਰਚ ਕੀਤਾ ਜਾਵੇਗਾ | ਗੜ੍ਹੇਮਾਰੀ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੀ ਮਦਦ ਲਈ ਖ਼ਾਲਸਾ ਏਡ ਵਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਪ੍ਰਭਾਵਿਤ ਪਿੰਡਾਂ 'ਚ ਵਿਸ਼ੇਸ਼ ਰਾਹਤ ਮੁਹਿੰਮ ਚਲਾਈ ਗਈ | ਇਸ ਦੌਰਾਨ ਕਿਸਾਨਾਂ ਨੂੰ ਪਸ਼ੂਆਂ ਦਾ ਚਾਰਾ ਅਤੇ 10 ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਡੀਜ਼ਲ ਮੁਹੱਈਆ ਕਰਵਾਇਆ ਗਿਆ ਹੈ, ਜਿਸ 'ਤੇ ਕਰੀਬ 30 ਤੋਂ 32 ਲੱਖ ਰੁਪਏ ਖ਼ਰਚ ਕੀਤੇ ਗਏ ਹਨ, ਜਿਸ ਨਾਲ ਸੈਂਕੜੇ ਕਿਸਾਨਾਂ ਨੂੰ ਮੁੜ ਫ਼ਸਲ ਦੀ ਬਿਜਾਈ ਕਰਨ 'ਚ ਮਦਦ ਮਿਲੀ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਗੜ੍ਹੇਮਾਰੀ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕਰੀਬ 1500 ਕੁਇੰਟਲ ਪਸ਼ੂਆਂ ਦਾ ਚਾਰਾ ਖਰੀਦਿਆ ਗਿਆ ਹੈ, ਜਿਸ ਨੂੰ ਪ੍ਰਭਾਵਿਤ ਇਲਾਕਿਆਂ 'ਚ ਲਗਾਤਾਰ ਵੰਡਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਖ਼ਾਲਸਾ ਏਡ ਵਲੋਂ ਸਮਾਜ ਭਲਾਈ ਦੇ ਅਜਿਹੇ ਉਪਰਾਲੇ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਬਾਠ ਫਿਰ ਤੋਂ ਬਣੇ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਗਲੀ ਖ਼ਬਰ ਫਿਰ ਮਿਲੀ ਕੋਰਟ ਕੰਪਲੈਕਸ ਤੇ ਡੀ. ਸੀ. ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ
Ad Position 24