ਜਲੰਧਰ, 1 ਜੂਨ (ਐੱਮ. ਐੱਸ. ਲੋਹੀਆ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸਨ, ਜਲੰਧਰ ਦੀ ਚੋਣ ਪੁਲਿਸ ਲਾਈਨਜ਼, ਜਲੰਧਰ ਵਿਖੇ ਹੋਈ | ਇਸ ਦੌਰਾਨ ਚਰਨ ਸਿੰਘ ਬਾਠ ਨੂੰ ਫਿਰ ਤੋਂ ਪ੍ਰਧਾਨ ਚੁਣਿਆ ਗਿਆ, ਜਦਕਿ ਰਣਜੀਤ ਕੁਮਾਰ ਨੂੰ ਮੀਤ ਪ੍ਰਧਾਨ ਅਤੇ ਹਰਪਾਲ ਸਿੰਘ ਬੋਪਾਰਾਏ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ | ਵਰਨਣਯੋਗ ਹੈ ਕਿ ਸ. ਬਾਠ ਪਹਿਲਾਂ ਵੀ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਸੇਵਾਵਾਂ ਦੇ ਚੁੱਕੇ ਹਨ | ਉਨ੍ਹਾਂ ਵਲੋਂ ਦਿੱਤੀਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਕਰਕੇ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ ਪ੍ਰਧਾਨ ਚੁਣਿਆ ਗਿਆ ਹੈ |