21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮੁਲਾਜ਼ਮਾਂ ਦੇ ਭਵਿੱਖ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਪਹਿਲ ਪੰਜਾਬ 'ਚੋਂ ਠੇਕਾ ਪ੍ਰਥਾ ਖ਼ਤਮ ਕਰਨ ਦਾ ਫ਼ੈਸਲਾ ਇਤਿਹਾਸਕ-ਰਾਜਵਿੰਦਰ ਕÏਰ ਥਿਆੜਾ

Ad Position 21
No active advertisement
ਅਜੀਤ ਡੈਸਕ 02-06-2026
ਜਮਸ਼ੇਰ ਖਾਸ, 1 ਜੂਨ (ਹਰਵਿੰਦਰ ਕੁਮਾਰ)-ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਤੇ ਹਲਕਾ ਜਲੰਧਰ ਛਾਉਣੀ ਤੋਂ ਹਲਕਾ ਇੰਚਾਰਜ ਰਾਜਵਿੰਦਰ ਕÏਰ ਥਿਆੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ 'ਚੋਂ ਠੇਕਾ ਪ੍ਰਥਾ ਖ਼ਤਮ ਕਰਨ ਅਤੇ 65,000 ਤੋਂ ਵੱਧ ਆਊਟਸੋਰਸ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਦਿਸ਼ਾ ਵਿੱਚ ਚੁੱਕੇ ਗਏ ਕਦਮ ਦਾ ਜ਼ੋਰਦਾਰ ਸਵਾਗਤ ਕੀਤਾ ਹੈ ¢ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਮੁਲਾਜ਼ਮਾਂ ਲਈ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਦੇ ਸੁਰੱਖਿਅਤ ਭਵਿੱਖ ਲਈ ਵੀ ਇਤਿਹਾਸਕ ਸਾਬਤ ਹੋਵੇਗਾ¢ ਲੰਮੇ ਸਮੇਂ ਤੋਂ ਠੇਕਾ ਪ੍ਰਣਾਲੀ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਅਸੁਰੱਖਿਆ, ਘੱਟ ਤਨਖਾਹ ਅਤੇ ਸਹੂਲਤਾਂ ਦੀ ਕਮੀ ਵਰਗੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਸਨਮਾਨ, ਸਥਿਰਤਾ ਅਤੇ ਸਮਾਜਿਕ ਸੁਰੱਖਿਆ ਦੇਣ ਦਾ ਰਸਤਾ ਸਾਫ਼ ਕਰ ਦਿੱਤਾ ਹੈ ¢ ਰਾਜਵਿੰਦਰ ਥਿਆੜਾ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਹੁਣ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਤਨਖਾਹ, ਪੀ.ਐੱਫ., ਈ.ਐੱਸ.ਆਈ., ਗ੍ਰੈਚੁਟੀ ਅਤੇ ਹੋਰ ਕਾਨੂੰਨੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁਲਾਜ਼ਮ ਪੱਖੀ ਸੋਚ ਨੂੰ ਦਰਸਾਉਂਦਾ ਹੈ ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦਾ ਕਰਦੀ ਹੈ, ਉਸ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਕਰਕੇ ਦਿਖਾਉਂਦੀ ਹੈ ¢ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਕੈਬਨਿਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪ੍ਰਸ਼ਾਸਨਿਕ ਵਿਵਸਥਾ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮੁਲਾਜ਼ਮਾਂ ਦੇ ਮਨੋਬਲ ਨੂੰ ਮਜ਼ਬੂਤ ਕਰੇਗਾ¢ ਬੀਬੀ ਥਿਆੜਾ ਨੇ ਕਿਹਾ ਕਿ ਇਸ ਫੈਸਲੇ ਉਪਰੰਤ ਹੁਣ ਮੁਲਾਜ਼ਮ ਹੋਰ ਵੀ ਵੱਧ ਸਮਰਪਣ ਭਾਵਨਾ ਨਾਲ ਜਨਤਾ ਦੀ ਸੇਵਾ ਕਰ ਸਕਣਗੇ ¢
ਬੀਬੀ ਰਾਜਵਿੰਦਰ ਕੌਰ ਥਿਆੜਾ


Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚੋਂ ਠੇਕਾ ਪ੍ਰਥਾ ਖ਼ਤਮ ਕਰਨ ਦਾ ਫ਼ੈਸਲਾ ਇਤਿਹਾਸਕ-ਰਾਜਵਿੰਦਰ ਕÏਰ ਥਿਆੜਾ ਅਗਲੀ ਖ਼ਬਰ ਬਾਠ ਫਿਰ ਤੋਂ ਬਣੇ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ
Ad Position 24