10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਡੀ.ਏ. ਖ਼ਿਲਾਫ਼ ਪੇਸ਼ ਰਿਪੋਰਟ ਦੀਆਂ ਕਾਪੀਆਂ ਸਾੜੀਆਂ

Ad Position 21
No active advertisement
ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਜਤਿੰਦਰ ਪੰਮੀ)-ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ ਵਲੋਂ ਦਿੱਤੇ ਗਏ ਰੋਸ ਪ੍ਰਦਰਸ਼ਨ ਦੇ ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਡੀ.ਸੀ. ਦਫਤਰ ਦੇ ਸਾਹਮਣੇ ਪੁਡਾ ਗਰਾਊਾਡ ਵਿਖੇ ਵੱਡੀ ਗਿਣਤੀ ਸਰਕਾਰੀ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਅਤੇ ਪਿੱਟ-ਸਿਆਪਾ ਕੀਤਾ | ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ (ਡੀ. ਏ.) ਦੀਆਂ ਬਕਾਇਆ ਕਿਸ਼ਤਾਂ ਨਾ ਦੇਣ ਦੇ ਹੱਕ ਵਿੱਚ ਅਦਾਲਤ ਸਾਹਮਣੇ ਪੇਸ਼ ਕੀਤੀ ਗਈ 'ਸੀਲਬੰਦ ਮੁਲਾਜ਼ਮ ਵਿਰੋਧੀ ਰਿਪੋਰਟ' ਦੀਆਂ ਕਾਪੀਆਂ ਸਾੜ ਕੇ ਤਿੱਖਾ ਰੋਸ ਪ੍ਰਗਟ ਕੀਤਾ | ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਚੋਣਾਂ ਸਮੇਂ ਮੁਲਾਜ਼ਮ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਅਦਾਲਤਾਂ ਵਿੱਚ ਮੁਲਾਜ਼ਮਾਂ ਦੇ ਬਣਦੇ ਹੱਕਾਂ ਦੇ ਵਿਰੁੱਧ ਰਿਪੋਰਟਾਂ ਪੇਸ਼ ਕਰ ਰਹੀ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ (ਐੱਨ. ਪੀ. ਐੱਸ.) ਬਹਾਲ ਕਰਨ ਦਾ ਵਾਅਦਾ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ | ਇਸ ਤੋਂ ਇਲਾਵਾ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਵੀ ਲੰਬੇ ਸਮੇਂ ਤੋਂ ਰੋਕੀਆਂ ਹੋਈਆਂ ਹਨ, ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਆਰਥਿਕ ਤੌਰ 'ਤੇ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਰੱਖਣਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ | ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਡੀ.ਏ. ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰੇ ਅਤੇ ਅਦਾਲਤ ਵਿੱਚ ਪੇਸ਼ ਕੀਤੀ ਗਈ ਮੁਲਾਜ਼ਮ ਵਿਰੋਧੀ ਸੀਲਬੰਦ ਰਿਪੋਰਟ ਨੂੰ ਵਾਪਸ ਲਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸੁਖਵਿੰਦਰ ਸਿੰਘ ਨਿੱਝਰ ਚੇਅਰਮੈਨ ਪੰਜਾਬ ਰੋਡਵੇਜ਼, ਅਮਰਪ੍ਰੀਤ ਸਿੰਘ ਸੂਬਾ ਪ੍ਰਧਾਨ ਪੰਜਾਬ, ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ, ਹਰਪ੍ਰੀਤ ਸਿੰਘ, ਗੁਰਇਕਬਾਲ ਸਿੰਘ, ਪੰਕਜ ਕੁਮਾਰ ਪ੍ਰਧਾਨ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਡਾਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰਾਜਪਾਲ ਦੇ ਨਾਂਅ ਸੌਂਪਿਆ ਮੰਗ-ਪੱਤਰ <br/> ਅਗਲੀ ਖ਼ਬਰ ਡਰਾਈਵਿੰਗ ਲਾਇਸੈਂਸ ਮਿਲਣ ਵਿਚ ਦੇਰੀ ਕਾਰਨ ਕਈ ਲੋਕ ਪੇ੍ਰਸ਼ਾਨ
Ad Position 24