11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਪਨ ਸੱਭਰਵਾਲ ਨੇ ਪ੍ਰਧਾਨ ਬਣਨ 'ਤੇ ਕੇਵਲ ਸਿੰਘ ਢਿੱਲੋਂ ਨੂੰ ਦਿੱਤੀ ਵਧਾਈ

Ad Position 21
No active advertisement
ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨ ਮੌਕੇ ਵਿਪਨ ਸੱਭਰਵਾਲ, ਅਸ਼ੋਕ ਲੰਕੇਸ਼ ਰਿਸ਼ੀ, ਰਾਜੀਵ ਗੋਰਾ, ਗੁਲਜ਼ਾਰ ਖੋਸਲਾ, ਗੌਰਵ ਜੀ. ਕੇ., ਚੇਤਨ ਨਾਹਰ | ਅਜੀਤ ਤਸਵੀਰ <br/> 03-06-2026
ਜਲੰਧਰ, 2 ਜੂਨ (ਸ਼ਿਵ)-ਭਾਜਪਾ ਪੰਜਾਬ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਵਿਪਨ ਸੱਭਰਵਾਲ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਗ੍ਰਹਿ ਨਿਵਾਸ 'ਤੇ ਮੁਲਾਕਾਤ ਕੀਤੀ¢ ਇਸ ਮÏਕੇ ਉਨ੍ਹਾਂ ਨੂੰ ਸਿਰੋਪਾ, ਫੁੱਲਾਂ ਦਾ ਗੁਲਦਸਤਾ ਅਤੇ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਭੇਟ ਕਰਕੇ ਪੰਜਾਬ ਪ੍ਰਧਾਨ ਬਣਨ ਦੀਆਂ ਵਧਾਈਆਂ ਦਿੱਤੀਆਂ¢ ਇਸ ਦÏਰਾਨ ਪੰਜਾਬ ਵਿਚ ਭਾਜਪਾ ਦੀ ਵੱਧ ਰਹੇ ਆਧਾਰ ਤੇ ਹੋਰ ਮੁੱਦਿਆਂ 'ਤੇ ਚਰਚਾ ਕੀਤੀ ਗਈ¢ ਵਿਪਨ ਸਭਰਵਾਲ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਭਾਜਪਾ ਦੇ ਤਜਰਬੇਕਾਰ, ਮਿਹਨਤੀ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਆਗੂ ਹਨ¢ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਕਾਰਕੁਨਾਂ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ¢ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਪੰਜਾਬ ਦੇ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ¢ ਇਸ ਮÏਕੇ ਸੰਤ ਅਸ਼ੋਕ ਲੰਕੇਸ਼ ਰਿਸ਼ੀ ਜੀ ਮਹਾਰਾਜ, ਰਾਜੀਵ ਗੋਰਾ, ਗੁਲਜ਼ਾਰ ਖੋਸਲਾ, ਗÏਰਵ ਜੀ.ਕੇ. ਅਤੇ ਚੇਤਨ ਨਾਹਰ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਅਗਲੀ ਖ਼ਬਰ ਬਲਰਾਜ ਠਾਕੁਰ ਨੂੰ ਕਾਂਗਰਸ ਪਾਰਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਲਈ ਐੱਸ ਆਈ ਆਰ. ਕੋਆਰਡੀਨੇਟਰ ਕੀਤਾ ਨਿਯੁਕਤ
Ad Position 24