11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਭੋਗਪੁਰ ਵਿਖੇ ਗੁਰਮਤਿ ਸਿਖਲਾਈ ਕੈਂਪ 8 ਤੋਂ

Ad Position 21
No active advertisement
ਅਜੀਤ ਡੈਸਕ 03-06-2026

ਭੋਗਪੁਰ, 2 ਜੂਨ (ਡੱਲੀ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਥਾਨਕ ਸਰਕਲ ਵੱਲੋਂ ਬੱਚਿਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਵਿਸ਼ੇਸ਼ ਗੁਰਮਤਿ ਸਿਖਲਾਈ ਕੈਂਪ 8 ਜੂਨ ਤੋਂ 20 ਜੂਨ ਤੱਕ ਸਵੇਰੇ 7:30 ਵਜੇ ਤੋਂ 12 ਵਜੇ ਤੱਕ ਨੋਬਲ ਟ੍ਰੇਨਿੰਗ ਸੈਂਟਰ ਪ੍ਰੀਤ ਨਗਰ ਡੱਲੀ ਵਿਖੇ ਲਾਇਆ ਜਾ ਰਿਹਾ ਹੈ, ਜਿਸ ਵਿਚ ਬੱਚਿਆਂ ਨੂੰ ਨੈਤਿਕ ਸਿੱਖਿਆ, ਗੁਰਮੁਖ ਲਿਪੀ, ਸੁੰਦਰ ਲਿਖਾਈ, ਅੰਗਰੇਜ਼ੀ ਵਿਅਕਰਨ, ਕੀਰਤਨ ਤੇ ਗੱਤਕੇ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ | ਸਰਕਲ ਇੰਚਾਰਜ ਬੀਬੀ ਕੁਲਵੀਰ ਕੌਰ ਨੇ ਦੱਸਿਆ ਕਿ ਕੈਂਪ ਲਈ ਰਜਿਸਟ੍ਰੇਸ਼ਨ 5 ਜੂਨ ਤੱਕ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਿੱਖ ਮਿਸ਼ਨਰੀ ਕਾਲਜ ਵੱਲੋਂ ਅਕਤੂਬਰ 2026 ਵਿਚ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਸ ਕੈਂਪ ਵਿਚ ਦਾਖਲੇ ਲਈ ਤਰਜੀਹ ਦਿੱਤੀ ਜਾਵੇਗੀ ਅਤੇ ਕੈਂਪ ਦੌਰਾਨ ਵੀ ਧਾਰਮਿਕ ਪ੍ਰੀਖਿਆ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਕੈਂਪ ਦੇ ਆਖਰੀ ਦਿਨ ਬੱਚਿਆਂ ਨੂੰ ਧਾਰਮਿਕ ਅਸਥਾਨ ਦੀ ਯਾਤਰਾ ਵੀ ਕਰਵਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 'ਸਾਈਬਰ ਸੁਰੱਖਿਆ ਚੁਣੌਤੀਆਂ ਅਤੇ ਮੌਕੇ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਲਗਾਈ... ਅਗਲੀ ਖ਼ਬਰ ਰਤਨ ਹਸਪਤਾਲ ਵਲੋਂ ਡਾ. ਬਲਰਾਜ ਗੁਪਤਾ ਦਾ ਡੀ.ਡੀ. ਪੰਜਾਬੀ ਦੇ 'ਹੈਲੋ ਡਾਕਟਰ ਸ਼ੋਅ' ਵਿਚ ਵਿਸ਼ੇਸ਼ ਲਾਈਵ ਇੰਟਰਵਿਊ <b...
Ad Position 24