17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

100 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਜਤਿੰਦਰ ਪੰਮੀ)- ਸੀ. ਆਈ. ਏ. ਸਟਾਫ ਦਿਹਾਤੀ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸੀ. ਆਈ. ਏ. ਸਟਾਫ ਦਿਹਾਤੀ ਦੇ ਇੰਚਾਰਜ ਪੁਸ਼ਪ ਬਾਲੀ ਨੇ ਦੱਸਿਆ ਕਿ ਐੱਸ. ਆਈ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਅੱਡਾ ਬਿਧੀਪੁਰ ਵਿਖੇ ਰੇਲਵੇ ਫਾਟਕ ਨੇੜੇ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ | ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਨਰਿੰਦਰ ਚੰਚਲ ਉਰਫ ਬਾਬਾ ਵਾਸੀ ਪਿੰਡ ਆਲਮਪੁਰ ਬੱਕਾ ਥਾਣਾ ਕਰਤਾਰਪੁਰ ਦੱਸਿਆ | ਉਸ ਦੀ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਇੰਸਪੈਕਟਰ ਪੁਸ਼ਪ ਬਾਲੀ ਨੇ ਦੱਸਿਆ ਕਿ ਨਰਿੰਦਰ ਚੰਚਲ ਵਿਰੁੱਧ ਥਾਣਾ ਮਕਸੂਦਾਂ ਵਿਖੇ ਕੇਸ ਕਰ ਕੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ | ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦਾ ਆਦੀ ਹੈ ਤੇ ਨਸ਼ੇ ਦੀ ਲਤ ਪੂਰੀ ਕਰਨ ਲਈ ਹੈਰੋਇਨ ਵੇਚਣ ਦਾ ਕੰਮ ਕਰਦਾ ਸੀ | ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਪੁਲਿਸ ਰਿਮਾਂਡ ਹਾਸਲ ਕਰਨ ਲਈ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਬਸਤੀ ਮਿੱਠੂ ਵਿਚ ਹੋਏ ਧਰਮ ਪਰਿਵਰਤਨ ਵਿਵਾਦ ਦਾ ਜਥੇਦਾਰ ਮੰਨਣ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਨੂੰ ਮਿਲੀਆਂ... ਅਗਲੀ ਖ਼ਬਰ ਜੂਨ 1984 ਦੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਦਿੱਲੀ ਕਮੇਟੀ ਦੀ ਸਰਾਂ ਵਿਖੇ ਚੇਅਰਮੈਨ ਖ਼ਾਲਸਾ ਨੇ ਕੀਤਾ ਸਨਮਾਨਿਤ...
Ad Position 24