17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇ-ਏ.ਡੀ.ਸੀ. ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ 'ਚ ਆਵਾਜਾਈ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉੱਠਿਆ

Ad Position 21
No active advertisement
ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੁੱਧਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ | ਮੀਟਿੰਗ 'ਚ ਮੌਜੂਦ ਸੈਕਟਰੀ ਆਰ.ਟੀ.ਏ. ਬਲਜਿੰਦਰ ਸਿੰਘ ਢਿੱਲੋਂ, ਕਮੇਟੀ ਮੈਂਬਰ ਸੁਰਿੰਦਰ ਸੈਣੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮੈਂਬਰ | ਤਸਵੀਰ : ਜੀ.ਪੀ. ਸਿੰਘ <br/> 04-06-2026
ਜਲੰਧਰ, 3 ਜੂਨ (ਜਤਿੰਦਰ ਪੰਮੀ)- ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਮੈਂਬਰਾਂ ਨੇ ਸ਼ਹਿਰ 'ਚ ਆਵਾਜਾਈ ਨਿਯਮਾਂ ਦੀ ਲਗਾਤਾਰ ਹੋ ਰਹੀ ਉਲੰਘਣਾ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ | ਇਸ 'ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਅਧਿਕਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ | ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਮੈਂਬਰਾਂ ਜਿਨ੍ਹਾਂ 'ਚ ਸੁਰਿੰਦਰ ਸੈਣੀ ਵੀ ਸ਼ਾਮਲ ਸਨ, ਨੇ ਅੰਡਰ ਏਜ ਡਰਾਈਵਿੰਗ, ਓਵਰਲੋਡਿੰਗ, ਓਵਰ ਹਾਈਟ ਵਾਹਨਾਂ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਤੋਂ ਇਲਾਵਾ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਸੜਕ ਕੰਢੇ ਝਾੜੀਆਂ ਆਦਿ ਦੀ ਕਟਾਈ, ਟੁੱਟੀਆਂ ਸੜਕਾਂ ਦੀ ਮੁਰੰਮਤ, ਹਿੱਟ ਐਂਡ ਰਨ ਦੇ ਮਾਮਲਿਆਂ 'ਚ ਐਫ.ਆਈ.ਆਰ. ਦਰਜ ਕਰਨ 'ਚ ਵਰਤੀ ਜਾਂਦੀ ਅਣਗਹਿਲੀ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਚੁੱਕਿਆ | ਇਸ 'ਤੇ ਵਧੀਕ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ, ਪਬਲਿਕ ਟਰਾਂਸਪੋਰਟ ਖਾਸ ਕਰ ਆਟੋ ਰਿਕਸ਼ਿਆਂ 'ਚ ਓਵਰਲੋਡਿੰਗ ਨੂੰ ਰੋਕਣ ਲਈ ਵਿਸ਼ੇਸ਼ ਤਵਜੋਂ ਦੇਣ ਦੇ ਨਿਰਦੇਸ਼ ਦਿੱਤੇ | ਬਲੈਕ ਸਪਾਟਸ ਨੂੰ ਠੀਕ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਐਸ.ਡੀ.ਐਮਜ਼ ਨੂੰ ਪੁਲਿਸ ਵਿਭਾਗ ਅਤੇ ਸਬੰਧਤ ਰੋਡ ਏਜੰਸੀ ਨਾਲ ਸਾਂਝੇ ਤੌਰ 'ਤੇ ਮੌਕੇ ਦਾ ਮੁਆਇਨਾ ਕਰਨ ਲਈ ਕਿਹਾ | ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ ਜਲੰਧਰ, ਪੀ.ਡਬਲਿਯੂ.ਡੀ. ਤੇ ਮੰਡੀਬੋਰਡ ਨੂੰ ਨਿਰਦੇਸ਼ ਦਿੱਤੇ ਕਿ ਸੜਕ 'ਤੇ ਪੈਦਲ ਚੱਲਣ ਵਾਲੇ ਯਾਤਰੀਆਂ ਦੀ ਸੁਰੱਖਿਆ ਲਈ ਢੁੱਕਵੇਂ ਉਪਰਾਲੇ ਕੀਤੇ ਜਾਣ | ਸੇਫ ਸਕੂਲ ਵਾਹਨ ਪਾਲਿਸੀ ਬਾਰੇ ਗੱਲਬਾਤ ਕਰਦਿਆਂ ਸੁਰਿੰਦਰ ਸੈਣੀ ਨੇ ਕਿਹਾ ਕਿ ਸਕੂਲਾਂ ਦੇ ਵਾਹਨਾਂ ਦੀ ਜਾਂਚ ਕਰਵਾਈ ਜਾਵੇ | ਮੀਟਿੰਗ ਦੌਰਾਨ ਟ੍ਰੈਫਿਕ ਲਾਈਟਾਂ, ਸਪੀਡ ਬ੍ਰੇਕਰ ਆਦਿ ਸੰਬੰਧੀ ਵੀ ਵਿਚਾਰ-ਚਰਚਾ ਕੀਤੀ ਗਈ ਜਿਸ 'ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਤੇ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ | ਮੀਟਿੰਗ ਵਿਚ ਸਕੱਤਰ, ਆਰ.ਟੀ.ਏ. ਬਲਜਿੰਦਰ ਸਿੰਘ ਢਿੱਲੋਂ, ਏ.ਟੀ.ਓ. ਵਿਸ਼ਾਲ ਗੋਇਲ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਤਾਲਮੇਲ ਕਮੇਟੀ ਘੱਲੂਘਾਰੇ ਨੂੰ ਸਮਰਪਿਤ ਅਰਦਾਸ ਦਿਵਸ 6 ਨੂੰ ਮਨਾਏਗੀ -ਤਜਿੰਦਰ ਸਿੰਘ ਪ੍ਰਦੇਸੀ ਅਗਲੀ ਖ਼ਬਰ ਕ੍ਰਿਸ਼ਚੀਅਨ ਭਾਈਚਾਰੇ ਦੇ ਆਗੂਆਂ ਨੇ ਕੀਤਾ ਪੱਤਰਕਾਰ ਸੰਮੇਲਨ
Ad Position 24