17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸ਼ੁਰੂ ਹੋਏ ਵਿਸ਼ਾਲ ਗੁਰਮਤਿ ਕੈਂਪ ਦੌਰਾਨ ਪਹਿਲੇ ਦਿਨ 100 ਦੇ ਕਰੀਬ ਬੱਚਿਆਂ ਨੇ ਲਿਆ ਭਾਗ

Ad Position 21
No active advertisement
ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਐੱਮ. ਐੱਸ. ਲੋਹੀਆ) -ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਵਿਸ਼ਾਲ ਗੁਰਮਤਿ ਕੈਂਪ ਦੀ ਆਰੰਭਤਾ ਹੋਈ, ਜਿਸ ਦੇ ਪਹਿਲੇ ਦਿਨ 100 ਦੇ ਕਰੀਬ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਇਹ ਗੁਰਮਤਿ ਕੈਂਪ 13 ਜੂਨ ਤੱਕ ਰੋਜ਼ਾਨਾ ਜਾਰੀ ਰਹੇਗਾ | ਇਸ ਕੈਂਪ ਦੌਰਾਨ ਬੱਚੇ ਦਸਤਾਰ, ਤਬਲਾ, ਹਾਰਮੋਨੀਅਮ ਦੀ ਸਿਖਲਾਈ ਲੈ ਰਹੇ ਹਨ | ਉਨ੍ਹਾਂ ਨੂੰ ਗੁਰ ਇਤਿਹਾਸ ਦੀ ਜਾਣਕਾਰੀ ਭਾਈ ਸੁਖਜੀਤ ਸਿੰਘ ਕਪੂਰਥਲਾ ਵਾਲਿਆਂ ਵਲੋਂ ਦਿੱਤੀ ਜਾ ਰਹੀ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਨਿਤਨੇਮ ਅਤੇ ਗੁਰੂ ਘਰਾਂ 'ਚ ਸੇਵਾਵਾਂ ਕਿਸ ਤਰ੍ਹਾਂ ਨਿਭਾਉਣੀਆਂ ਚਾਹੀਦੀਆਂ ਹਨ ਬਾਰੇ ਜਾਗਰੂਕ ਕਰਨਾ ਹੈ | ਸੰਗਤ ਨੇ ਇਸ ਕੈਂਪ ਦੀ ਸ਼ਲਾਘਾ ਕੀਤੀ ਅਤੇ ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਦੇ ਮੈਂਬਰਾਂ ਦੀ ਹੌਂਸਲਾਂ ਅਫ਼ਜ਼ਾਈ ਕੀਤੀ | ਇਸ ਮੌਕੇ ਜਸਕੀਰਤ ਸਿੰਘ ਜੱਸੀ, ਬਾਵਾ ਗਾਬਾ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਜਸਦੀਪ, ਅਜਮੇਰ ਸਿੰਘ, ਹਰਮਨ ਮੱਕੜ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 'ਚ ਉੱਚ ਅੰਕ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਪੁਲਿਸ ਡੀ.ਏ.ਵੀ. ਸਕੂਲ 'ਚ ਸਨਮਾਨ ਅਗਲੀ ਖ਼ਬਰ ਸਿੱਖ ਤਾਲਮੇਲ ਕਮੇਟੀ ਘੱਲੂਘਾਰੇ ਨੂੰ ਸਮਰਪਿਤ ਅਰਦਾਸ ਦਿਵਸ 6 ਨੂੰ ਮਨਾਏਗੀ -ਤਜਿੰਦਰ ਸਿੰਘ ਪ੍ਰਦੇਸੀ
Ad Position 24