17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਐਲ. ਕੇ. ਸੀ. ਟੀ. ਸੀ. ਵਿਖੇ ਸ਼ਾਨਦਾਰ ਵਿਦਾਇਗੀ ਸਮਾਰੋਹ 'ਪਰਵਾਜ਼' ਕਰਵਾਇਆ

Ad Position 21
No active advertisement
ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਜਸਪਾਲ ਸਿੰਘ)- ਲਾਇਲਪੁਰ ਖਾਲਸਾ ਕਾਲਜ ਟੈਕਨੀਕਲ ਕੈਂਪਸ (ਐਲ.ਕੇ.ਸੀ.ਟੀ.ਸੀ.) ਦੇ ਇਨਫਰਮੇਸ਼ਨ ਟੈਕਨੋਲੋਜੀ (ਆਈਟੀ) ਵਿਭਾਗ ਵੱਲੋਂ ਇੰਟਰਨੈੱਟ ਆਫ ਥਿੰਗਜ਼ (ਆਈ.ਓ.ਟੀ.) ਵਿਭਾਗ ਦੇ ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਲਈ 'ਪਰਵਾਜ਼–2026-ਏ ਜਰਨੀ ਬਿਗਿਨਜ਼' ਨਾਮਕ ਵਿਦਾਈ ਸਮਾਰੋਹ ਕਰਵਾਇਆ ਗਿਆ | ਵਿਦਾਈ ਸਮਾਰੋਹ ਦÏਰਾਨ ਸੱਭਿਆਚਾਰਕ ਪੇਸ਼ਕਾਰੀਆਂ, ਮਨੋਰੰਜਕ ਗਤੀਵਿਧੀਆਂ, ਵਿਦਿਆਰਥੀਆਂ ਵੱਲੋਂ ਆਪਣੇ ਅਨੁਭਵ ਸਾਂਝੇ ਕਰਨ ਤੇ ਸਨਮਾਨ ਸਮਾਰੋਹ ਕਰਵਾਏ ਗਏ ਜਿਨ੍ਹਾਂ ਨੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਤੇ ਯਾਦਗਾਰ ਪਲਾਂ ਨੂੰ ਉਜਾਗਰ ਕੀਤਾ ¢ ਇਸ ਮੌਕੇ ਡਾ. ਨਿਧੀ ਚੋਪੜਾ (ਮੁਖੀ, ਆਈ.ਟੀ. ਵਿਭਾਗ ਤੇ ਡੀਨ ਵਿਦਿਆਰਥੀ ਭਲਾਈ) ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਵਿਸ਼ਵਾਸ ਤੇ ਸਮਰਪਣ ਨਾਲ ਪੂਰਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ 'ਪਰਵਾਜ਼–2026' ਨਵੀਆਂ ਸੰਭਾਵਨਾਵਾਂ ਤੇ ਚੁਣÏਤੀਆਂ ਨਾਲ ਭਰੀ ਇਕ ਨਵੀਂ ਯਾਤਰਾ ਦੀ ਸ਼ੁਰੂਆਤ ਦਾ ਪ੍ਰਤੀਕ ਹੈ ¢ ਡਾ. ਆਰ. ਐਸ. ਦਿਓਲ (ਡਾਇਰੈਕਟਰ, ਐਲ.ਕੇ.ਸੀ.ਟੀ.ਸੀ., ਕੇ.ਸੀ.ਐਲ. ਗਰੁੱਪ, ਜਲੰਧਰ) ਨੇ ਵੀ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਚੰਗੇ ਚਰਿੱਤਰ, ਨੇਤਿ੍ਤਵ ਗੁਣਾਂ ਤੇ ਜੀਵਨ ਭਰ ਸਿੱਖਣ ਦੀ ਭਾਵਨਾ ਨੂੰ ਵਿਕਸਿਤ ਕਰਨ ਦਾ ਮਾਧਿਅਮ ਵੀ ਹੈ ¢
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਕਰਨ ਵਾਲੇ ਗਿਣਤੀਕਾਰਾਂ ਦਾ ਨਿਗਮ ਕਮਿਸ਼ਨਰ ਵਲੋਂ ਸਨਮਾਨ ਅਗਲੀ ਖ਼ਬਰ ਹੁਣ 3 ਅਗਸਤ ਨੂੰ ਹੋਵੇਗੀ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਵੋਟਰ ਸੂਚੀਆਂ ਦੀ...
Ad Position 24