22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਘਰ 'ਚੋਂ ਮਿਲੀ ਆਣਪਛਾਤੇ ਵਿਅਕਤੀ ਦੀ ਲਾਸ਼

Ad Position 21
No active advertisement
ਅਜੀਤ ਡੈਸਕ 05-06-2026

ਜਲੰਧਰ, 4 ਜੂਨ (ਜਤਿੰਦਰ ਪੰਮੀ)-ਵੈੱਸਟ ਹਲਕੇ ਵਿਚ ਪੈਂਦੀ ਸ਼ੇਰ ਸਿੰਘ ਕਲੋਨੀ ਦੇ ਪੁਲ ਨੇੜਿਓਾ ਇਕ ਘਰ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਇਸ ਸਬੰਧੀ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਹੀ ਏ.ਸੀ.ਪੀ ਵੈੱਸਟ ਆਤਿਸ਼ ਭਾਟੀਆ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਇਸ਼ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ ਵੈੱਸਟ ਆਤਿਸ਼ ਭਾਟੀਆ ਨੇ ਦਸਿਆ ਕਿ ਸੂਚਨਾ ਮਿਲਣ 'ਤੇ ਉਹ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਲਾਸ਼ ਕਾਫੀ ਬੁਰੀ ਹਾਲਤ ਵਿਚ ਹੈ ਅਤੇ ਲੱਗਦਾ ਹੈ ਕਿ ਕੁਝ ਦਿਨ ਪਹਿਲਾਂ ਹੀ ਮੌਤ ਹੋਈ ਹੈ | ਉਨ੍ਹਾਂ ਦਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ | ਮਕਾਨ ਮਾਲਿਕ ਹਿਮਾਚਲ ਦੇ ਰਹਿਣ ਵਾਲੇ ਹਨ, ਉਨ੍ਹਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ | ਉਨ੍ਹਾਂ ਦੇ ਆਉਣ 'ਤੇ ਹੀ ਪਤਾ ਲੱਗ ਪਾਵੇਗਾ ਕਿ ਉਨ੍ਹਾਂ ਨੇ ਕਿਸ ਨੂੰ ਮਕਾਨ ਕਿਰਾਏ 'ਤੇ ਦਿੱਤਾ ਸੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਲੱਖਾਂ ਦਾ ਖ਼ਰਚਾ ਕਰਨ ਦੇ ਬਾਵਜੂਦ ਬੰਦ ਰਹਿੰਦੀਆਂ ਹਜ਼ਾਰਾਂ ਸਟਰੀਟ ਲਾਈਟਾਂ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਅਚਨਚੇਤ ਕੀਤੀ ਜਾਂਚ
Ad Position 24